Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:20 pm

+91 90915 01313 , +91 90916 01313

punjabbanni@gmail.com
punjabbani@yahoo.com

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਪਟਿਆਲਾ, 29 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ. ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement
Advertisement
Advertisement
Advertisement
Scroll to Top