ਅੰਮ੍ਰਿਤਸਰ ਪੁਲਿਸ ਵੱਲੋਂ 12 ਹਥਿਆਰਾਂ ਸਮੇਤ ਸੱਤ ਨੌਜਵਾਨ ਕਾਬੂ

ਅੰਮ੍ਰਿਤਸਰ ਪੁਲਿਸ ਵੱਲੋਂ 12 ਹਥਿਆਰਾਂ ਸਮੇਤ ਸੱਤ ਨੌਜਵਾਨ ਕਾਬੂ
ਫੜੇ ਗਏ ਆਰੋਪੀਆਂ ਨੇ ਮੱਧਪ੍ਰਦੇਸ਼ ਤੋਂ ਲਿਆਂਦੇ ਸੀ ਹਥਿਆਰ : ਪੁਲਿਸ ਕਮਿਸ਼ਨਰ
ਅੰਮ੍ਰਿਤਸਰ : ਇੱਕ ਪਾਸੇ ਦਿਵਾਲੀ ਦੇ ਤਿਉਹਾਰ ਦੇ ਮੱਦੇ ਨਜ਼ਰ ਅੰਮ੍ਰਿਤਸਰ ਸ਼ਹਿਰ ਵਿੱਚ ਪੁਲਸ ਵੱਲੋਂ ਚੱਪੇ ਚੱਪੇ ਤੇ ਨਾਕੇਬੰਦੀ ਕਰਕੇ ਸਖਤੀ ਦਿਖਾਈ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪੁਲਸ ਨੇ 12 ਹਥਿਆਰਾਂ ਸਮੇਤ ਸੱਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ । ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਯੂਐਸਏ ਬੇਸ ਦੇ ਦਿਲਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਸੱਤ ਆਰੋਪੀਆਂ ਨੂੰ ਕਾਬੂ ਕੀਤਾ ਹੈ, ਜਿਨਾਂ ਦੇ ਕੋਲੋਂ 12 ਪਿਸਤੋਲ 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਹੋਏ ਹਨ । ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਕੁਝ ਨੌਜਵਾਨਾਂ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਉਹਨਾਂ ਨੂੰ ਦੱਸਿਆ ਕਿ ਇਹਨਾਂ ਦੀ ਹਜੇ ਉਮਰ 18 ਤੋਂ ਲੈ ਕੇ 21 ਸਾਲ ਦੇ ਵਿੱਚ ਹਨ ਤੇ ਇਹ ਵੇਟਰ ਦਾ ਕੰਮ ਕਰਦੇ ਸਨ ਅਤੇ ਵਿਦੇਸ਼ ਬੈਠੇ ਦਿਲਪ੍ਰੀਤ ਦੀਆਂ ਗੱਲਾਂ ਵਿੱਚ ਆ ਕੇ ਜਲਦੀ ਅਮੀਰ ਹੋਣ ਦੇ ਲਾਲਚ ਵਿੱਚ ਇਹਨਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ । ਉਹਨਾਂ ਦੱਸਿਆ ਕਿ ਇਹ ਨੌਜਵਾਨ ਹਥਿਆਰ ਲਿਆ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਸਨ ਲੇਕਿਨ ਫਿਲਹਾਲ ਪੁਲਿਸ ਵੱਲੋਂ ਇਹਨਾਂ ਨੂੰ ਗ੍ਰਫਤਾਰ ਕਰ ਲਿੱਤਾ ਗਿਆ ਹੈ ਅਤੇ ਹੋਰ ਵੀ ਇਹਨਾਂ ਤੋਂ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।
