Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਲੀ ਦੀ ਰਾਤ ਦੋ ਪਰਿਵਾਰਾਂ ਲਈ ਬਣ ਗਈ ਮਾਤਮ ਦੀ ਰਾਤ

ਦੀਵਾਲੀ ਦੀ ਰਾਤ ਦੋ ਪਰਿਵਾਰਾਂ ਲਈ ਬਣ ਗਈ ਮਾਤਮ ਦੀ ਰਾਤ

ਦੀਵਾਲੀ ਦੀ ਰਾਤ ਦੋ ਪਰਿਵਾਰਾਂ ਲਈ ਬਣ ਗਈ ਮਾਤਮ ਦੀ ਰਾਤ
ਬਟਾਲਾ : ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਤੇ ਧਰਮਕੋਟ ਨਜਦੀਕ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਨੇ ਦੋ ਘਰਾਂ ਅੰਦਰ ਸੱਥਰ ਵਿਛਾ ਦਿੱਤੇ ਦੀਵਾਲੀ ਦੀਆਂ ਖੁਸ਼ੀਆਂ ਗਮਾਂ ਵਿੱਚ ਬਦਲ ਗਈਆਂ । ਇਸ ਭਿਆਨਕ ਹਾਦਸੇ ਨੇ ਦੋ ਪਰਿਵਾਰਾਂ ਦੇ ਜਵਾਨ ਪੁੱਤਰ ਸਦਾ ਲਈ ਪਰਿਵਾਰ ਕੋਲੋ ਖੋਹ ਲਏ।ਇਸ ਹਾਦਸੇ ਵਿੱਚ ਮੌਤ ਦੀ ਅਗੋਸ ਵਿੱਚ ਗਏ ਲਵਪ੍ਰੀਤ ਸਿੰਘ ਅਤੇ ਵਿਜੈ ਕੁਮਾਰ ਦੋਵੇਂ ਗੂੜੇ ਦੋਸਤ ਸਨ।ਮ੍ਰਿਤਕ ਵਿਜੈ ਕੁਮਾਰ ਉਮਰ 18 ਸਾਲ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਦੇਰ ਰਾਤ ਵਿਜੈ ਕੁਮਾਰ ਆਪਣੇ ਮੋਟਰਸਾਈਕਲ ਤੇ ਆਪਣੇ ਦੋਸਤ ਲਵਪ੍ਰੀਤ ਸਿੰਘ ਨੂੰ ਉਸਦੇ ਘਰ ਛੱਡਣ ਲਈ ਗਿਆ ਸੀ ਕਿਉਂਕਿ ਲਵਪ੍ਰੀਤ ਸਿੰਘ ਦੀ ਗੱਡੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਲਵਪ੍ਰੀਤ ਦਾ ਤੇ ਕੋਈ ਨੁਕਸਾਨ ਨਹੀਂ ਹੋਇਆ ਪਰ ਉਸਦੀ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ ਸੀ । ਇਸੇ ਲਈ ਵਿਜੈ ਕੁਮਾਰ ਲਵਪ੍ਰੀਤ ਸਿੰਘ ਨੂੰ ਆਪਣੇ ਮੋਟਰਸਾਈਕਲ ਤੇ ਉਸਨੂੰ ਉਸਦੇ ਪਿੰਡ ਛੱਡਣ ਲਈ ਜਾ ਰਿਹਾ ਸੀ ਪਰ ਹੋਣੀ ਨੇ ਦੋਵਾਂ ਨੂੰ ਰਸਤੇ ਵਿਚ ਹੀ ਘੇਰ ਲਿਆ । ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਜੈ ਕੁਮਾਰ ਅਜੇ ਕੁਵਾਰਾ ਸੀ ਅਤੇ ਮ੍ਰਿਤਕ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਉਸਦੇ ਦੋ ਬੱਚੇ ਸਨ ।

Advertisement
Advertisement
Advertisement
Advertisement
Scroll to Top