Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਦੁਧਨਸਾਧਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ

ਐਸ. ਡੀ. ਐਮ. ਦੁਧਨਸਾਧਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ

ਐਸ. ਡੀ. ਐਮ. ਦੁਧਨਸਾਧਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ
-ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਿਸਾਨਾਂ ਨਾਲ ਰੱਖਿਆ ਜਾਵੇ ਸਿੱਧਾ ਰਾਬਤਾ : ਕ੍ਰਿਪਾਲਵੀਰ ਸਿੰਘ
ਦੇਵੀਗੜ੍ਹ, 1 ਨਵੰਬਰ : ਉਪ ਮੰਡਲ ਮੈਜਿਸਟਰੇਟ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਕਰਵਾਉਣ ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਏ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਅੰਦਰ ਜੇਕਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਪਿੰਡ ਵਿੱਚ ਤੈਨਾਤ ਵਿਲੇਜ਼ ਲੈਵਲ ਅਫ਼ਸਰ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਤਾਂ ਜੋ ਇਸ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ । ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਤੈਨਾਤ ਅਧਿਕਾਰੀ ਸੱਥਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਮਸ਼ੀਨਰੀ ਦੀ ਬੁਕਿੰਗ ਸਬੰਧੀ ’ਉੱਨਤ ਕਿਸਾਨ’ ਐਪ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਵਿੱਚ ਵੀ ਸਹਾਇਤਾ ਕਰਨ । ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਣ ਤੇ ਜ਼ਮੀਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਹੁੰਦੇ ਜਾ ਰਹੇ ਹਨ ਤੇ ਬਸ ਲੋੜ ਹੈ ਕਿ ਉਨ੍ਹਾਂ ਨੂੰ ਇਸ ਦੇ ਹੱਲ ਵੱਲ ਤੋਰਨਾ ਇਸ ਲਈ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ । ਐਸ. ਡੀ. ਐਮ. ਨੇ ਕਿਹਾ ਕਿ ਪਿੰਡਾਂ ਵਿੱਚ ਤੈਨਾਤ ਅਧਿਕਾਰੀ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਕੇ ਰੱਖਣ ਅਤੇ ਜਿਨ੍ਹਾਂ ਕਿਸਾਨਾਂ ਵੱਲੋਂ ਮਸ਼ੀਨਰੀ ਦੀ ਬੁਕਿੰਗ ਕਰਵਾਈ ਗਈ ਹੈ ਉਨ੍ਹਾਂ ਪਾਸੋਂ ਵੀ ਫੀਡ ਬੈਕ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਫੀਡ ਬੈਕ ਅਨੁਸਾਰ ਹੋਰ ਸੁਧਾਰ ਕੀਤੇ ਜਾ ਸਕਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਇਸ ਲਈ ਕਿਸਾਨ ਵੀਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ।

Advertisement
Advertisement
Advertisement
Advertisement
Scroll to Top