Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ

ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1633 ਕਰੋੜ ਰੁਪਏ ਦੀ ਹੋਈ ਅਦਾਇਗੀ
-ਜ਼ਿਲ੍ਹੇ ਦੀਆਂ ਮੰਡੀਆਂ ‘ਚ 7 ਲੱਖ 80 ਹਜ਼ਾਰ ਮੀਟ੍ਰਿਕ ਟਨ ਝੋਨਾ ਪੁੱਜਿਆ
ਪਟਿਆਲਾ, 1 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ 1633.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 100 ਫ਼ੀਸਦੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 780034 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 765851 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 12767 ਮੀਟ੍ਰਿਕ ਟਨ ਦੀ ਆਮਦ ਹੋਈ ਤੇ 24146 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 340459 ਮੀਟਰਿਕ ਟਨ, ਮਾਰਕਫੈਡ ਵੱਲੋਂ 186226 ਮੀਟਰਿਕ ਟਨ, ਪਨਸਪ ਵੱਲੋਂ 143945 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 93536 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਜਦਕਿ ਐਫਸੀਆਈ ਵੱਲੋਂ 1685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top