Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:50 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀਤਯ ਵਾਲਮੀਕਿ ਧਰਮ ਸਮਾਜ ਦੇ ਆਗਆਂ ਨੇ ਜਾਲੀ ਐਸ.ਸੀ. ਸਰਟੀਫਿਕੇਟ ਬਣਾਕੇ ਨੌਕਰੀਆਂ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਸੌਂਪਿਆ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਭਾਰੀਤਯ ਵਾਲਮੀਕਿ ਧਰਮ ਸਮਾਜ ਦੇ ਆਗਆਂ ਨੇ ਜਾਲੀ ਐਸ.ਸੀ. ਸਰਟੀਫਿਕੇਟ ਬਣਾਕੇ ਨੌਕਰੀਆਂ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਸੌਂਪਿਆ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਰਿਜਰਵੇਸ਼ਨ ਚੋਰਾਂ ਦੀ ਵੱਡੀ ਗਿਣਤੀ ਵਿੱਚ ਸ਼ਨਾਖਤ ਕਰਨੀ ਹੈ ਤਾਂ ਸਖ਼ਤ ਐਕਸ਼ਨ ਲੈਣਾ ਹੀ ਪਵੇਗਾ—ਖੋੜਾ
ਪਟਿਆਲਾ : ਭਾਰਤੀਯ ਵਾਲਮੀਕਿ ਧਰਮ ਸਮਾਜ ਦੇ ਰਾਸ਼ਟਰੀਯ ਸਲਾਹਕਾਰ ਵੀਰ ਪ੍ਰੇਮ ਖੋੜਾ ਦੀ ਅਗਵਾਈ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਕਰਨ ਵਾਲੀਆਂ ਵਿਰੁੱਧ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਤੇ ਮੰਗ ਪੱਤਰ ਸਹਾਇਕ ਡਿਪਟੀ ਕਮਿਸ਼ਨਰ (ਜੂਨੀਅਰ) ਡਾ. ਅਕਸ਼ਿਤਾ ਗੁਪਤਾ ਨੂੰ ਸੌਂਪਿਆ ਗਿਆ। ਜਿਸ ਵਿੱਚ ਵੀਰ ਪ੍ਰੇਮ ਖੋੜਾ ਅਤੇ ਭਾਵਾਧਸ ਦੇ ਆਗੂਆਂ ਨੇ ਪੁਰਜੋਰ ਮੰਗ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਵਿੱਚ ਬਹੁ—ਗਿਣਤੀ ਲੋਕਾਂ ਨੇ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਕੇ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਜਿਸ ਸਬੰਧ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਕੋਲ ਦਰਜਨਾਂ ਸ਼ਿਕਾਇਤਾਂ ਵੀ ਪਹੁੰਚ ਚੁਕੀਆਂ ਹਨ। ਪੰਜਾਬ ਸਰਕਾਰ ਵਲੋਂ ਕੁੱਝ ਜਾਅਲੀ ਸਰਟੀਫਿਕੇਟ ਰੱਦ ਵੀ ਕੀਤੇ ਗਏ ਹਨ, ਜੋ ਕਿ ਸ਼ਲਾਘਾਯੋਗ ਹੈ ਪਰ ਜੇਕਰ ਇਨ੍ਹਾਂ ਰਿਜਰਵੇਸ਼ਨ ਚੋਰਾਂ ਦੀ ਵੱਡੀ ਗਿਣਤੀ ਵਿੱਚ ਸ਼ਨਾਖਤ ਕਰਨੀ ਹੈ ਤਾਂ ਸਖਤ ਐਕਸ਼ਨ ਲੈਣਾ ਹੀ ਪਵੇਗਾ। ਕਿਉਂਕਿ ਜਾਅਲੀ ਐਸ.ਸੀ. ਸਰਟੀਫਿਕੇਟਾਂ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਕਰਨ ਵਾਲੀਆਂ ਦੀ ਗਿਣਤੀ ਵੱਡੇ ਪੱਧਰ ਤੇ ਹੈ, ਜਿਸਦਾ ਪਤਾ ਉਦੋ ਹੀ ਲੱਗ ਸਕੇਗਾ, ਜਦੋਂ ਪੰਜਾਬ ਸਰਕਾਰ ਵਲੋਂ ਸਖ਼ਤ ਤੌਰ ਤੇ ਸ਼ਿਕੰਜਾ ਕਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਦਾ ਜਾਅਲੀ ਐਸ.ਸੀ. ਸਰਟੀਫਿਕੇਟ ਮਾਮਲਾ ਗਰਮਾਇਆ ਹੈ ਉਦੋ ਦਾ ਹੀ ਅਨੁਸੂਚਿਤ ਜਾਤੀ ਵਰਗ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਲਈ ਦਲਿਤ ਸਮਾਜ ਦੇ ਅਧਿਕਾਰਾਂ ਤੇ ਢਾਕੇ ਮਾਰਨ ਵਾਲਿਆਂ ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਰਾਜੇਸ਼ ਸਭਰਵਾਲ, ਸੀਮਾ ਵੈਦ, ਭਗਵਾਨ ਦਾਸ, ਗੁਰਪਾਲ ਸਿੰਘ ਸਿੱਧੂ, ਰਾਜੇਸ਼ ਕਾਲਾ ਵਾਲਮੀਕਿ ਧਰਮ ਸਭਾ ਦੇ ਪ੍ਰਧਾਨ, ਦੀਪਕ ਕੁਮਾਰ, ਵਿਨੋਦ ਕੁਮਾਰ ਚਿੰਟੂ, ਕਸ਼ਮੀਰਾ ਸਿੰਘ, ਪੱਪੂ ਪ੍ਰਿਥਵੀ ਅੱਟਵਾਲ, ਸਰਵਜੀਤ ਸਿੰਘ, ਅਸਲਮ ਆਦਿ ਹਾਜਰ ਸਨ।

Advertisement
Advertisement
Advertisement
Advertisement
Scroll to Top