Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:38 pm

+91 90915 01313 , +91 90916 01313

punjabbanni@gmail.com
punjabbani@yahoo.com

ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਰਾਜਪੁਰਾ/ਪਟਿਆਲਾ, 30 ਅਕਤੂਬਰ : ਵਾਤਾਵਰਣ ਲਈ ਸਮਾਜ ਦੇ ਹਰੇਕ ਵਰਗ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੇਡੀਓ ਚਿਤਕਾਰਾ ਵੱਲੋਂ ਰੋਜ਼ਾਨਾ ਅੱਧੇ ਘੰਟੇ ਦਾ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ ’ਤੇ ਕੀਤਾ ਜਾ ਰਿਹਾ ਹੈ । ਚਿਤਕਾਰਾ ਐਫ ਐਮ 107.8 ਰਾਹੀਂ ਚਿਤਕਾਰਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਿਲਣ ਵਾਲੀ ਮਸ਼ੀਨਰੀ ਸਮੇਤ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਜ਼ਮੀਨ, ਵਾਤਾਵਰਣ, ਪਸ਼ੂ-ਪੰਛੀਆਂ ਅਤੇ ਮਨੁੱਖੀ ਸਰੀਰ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ । ਰੇਡੀਓ ਚਿਤਕਾਰਾ ਦੇ ਅਨਾਊਸਰ ਤੇ ਪ੍ਰੋਫੈਸਰ ਆਸ਼ੂਤੋਸ਼ ਮਿਸ਼ਰਾ ਨੇ ਦੱਸਿਆ ਕਿ ਇਸ ਮੁਹਿੰਮ ਰਾਹੀ ਕਿਸਾਨਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੇਡੀਓ ਵੱਲੋਂ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਹਰੇਕ ਵਰਗ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਤੇ ਰੇਡੀਓ ਵੱਡੀ ਗਿਣਤੀ ਲੋਕਾਂ ਤੱਕ ਸੁਨੇਹਾ ਪਹੁੰਚਾਉਣ ਦਾ ਚੰਗਾ ਸਾਧਨ ਹੈ ਤੇ ਇਸ ਨਾਲ ਵਿਦਿਆਰਥੀਆਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦਾ ਮੌਕਾ ਮਿਲਦਾ ਹੈ ।

Advertisement
Advertisement
Advertisement
Advertisement
Scroll to Top