Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈ ਕੇ ਆਵੇ : ਡੀ. ਸੀ., ਐਸ. ਐਸ. ਪੀ.
ਪਟਿਆਲਾ, 30 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ । ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ । ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਚਲਾਉਣ ਤੋਂ ਬਚਿਆ ਜਾਵੇ । ਉਨ੍ਹਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ । ਇਸੇ ਦੌਰਾਨ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ । ਦੋਵਾਂ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਘਟਾਉਣ ਵੱਲ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦਾ ਇਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ।

Advertisement
Advertisement
Advertisement
Advertisement
Scroll to Top