ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ
ਦੁਆਰਾ: Punjab Bani ਪ੍ਰਕਾਸ਼ਿਤ :Wednesday, 30 October, 2024, 04:43 PM

ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ
ਗਿੱਦੜਬਾਹਾ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ । ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ । ਜਗਮੀਤ ਬਰਾੜ ਨੇ ਕਿਹਾ ਕਿ ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ । ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ ।
