Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸੈਮੀਨਾਰ

ਵਿਜੀਲੈਂਸ ਬਿਊਰੋ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸੈਮੀਨਾਰ

ਵਿਜੀਲੈਂਸ ਬਿਊਰੋ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸੈਮੀਨਾਰ
ਪਟਿਆਲਾ, 30 ਅਕਤੂਬਰ : ਪੰਜਾਬ ਸਰਕਾਰ, ਸ੍ਰੀ ਵਰਿੰਦਰ ਕੁਮਾਰ ਆਈ. ਪੀ. ਐਸ ਸਪੈਸ਼ਲ ਡੀ. ਜੀ. ਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਜਗਤਪ੍ਰੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵਿਖੇ ਤਾਇਨਾਤ ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ ਵੱਲੋਂ ਸਟੇਟ ਕਾੱਲਜ ਆੱਫ ਐਜੁਕੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫਤਾ ਮਨਾਇਆ ਗਿਆ, ਕਾੱਲਜ ਵਿਖੇ ਡਾਕਟਰ ਸ਼੍ਰੀ ਸ਼ਵਿੰਦਰ ਸਿੰਘ ਰੇਖੀ, ਪ੍ਰੋਫੈਸਰ ਡਾ: ਮਨਪ੍ਰੀਤ ਕੌਰ, ਪ੍ਰੋਫੈਸਰ ਸ੍ਰੀ ਰੁਪਿੰਦਰ ਸਿੰਘ, ਪ੍ਰੋਫੈਸਰ ਸ਼੍ਰੀ ਯਸ਼ਪ੍ਰੀਤ ਸਿੰਘ ਵੱਲੋਂ ਵਿਜੀਲੈਂਸ ਬਿਊਰੋ ਟੀਮ ਦਾ ਸਵਾਗਤ ਕੀਤਾ ਗਿਆ। ਜਿਥੇ ਸ਼੍ਰੀ ਪਰਮਿੰਦਰ ਸਿੰਘ ਡੀ. ਐਸ. ਪੀ ਸਾਹਿਬ ਅਤੇ ਇੰਸ: ਰਮਨਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਰਾਹੀਂ ਦੇਸ਼/ਸਮਾਜ ਨੂੰ ਹੋਣ ਬਾਰੇ ਨੁਕਸਾਨ ਬਾਰੇ ਹਾਜਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਲਈ ਟੋਲ ਫ੍ਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਇਨ ਨੰਬਰ 95012-00200 ਅਤੇ ਵਿਜੀਲੈਂਸ ਬਿਊਰੋ ਵਿਖੇ ਤਾਇਨਾਤ ਅਫਸਰਾਂ ਦੇ ਮੋਬਾਇਲ ਨੰਬਰਾਂ ਨੂੰ ਨੋਟ ਕਰਵਾਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਸਾਰੇ ਹਾਜਰ ਕਾੱਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮੱਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਦੀ ਸੁੰਹ ਚੁਕਾਈ ਗਈ। ਆਖਿਰ ਵਿੱਚ ਕਾੱਲਜ ਵਿਖੇ ਪ੍ਰੋਫੈਸਰ ਮਨਪ੍ਰੀਤ ਕੌਰ ਜੀ ਨੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਤੋਂ ਡੀ.ਐਸ.ਪੀ. ਸ਼੍ਰੀ ਪਰਮਿੰਦਰ ਸਿੰਘ ਦੀ ਅਗੁਵਾਈ ਵਿੱਚ ਆਈ ਵਿਜੀਲੈਂਸ ਟੀਮ ਦਾ ਧੰਨਵਾਦ ਕੀਤਾ ਅਤੇ ਭ੍ਰਿਸ਼ਟਾਚਾਰ ਰੋਕਣ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top