Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਪਟਿਆਲਾ ਦੀਆਂ ਬੰਦੀ ਔਰਤਾਂ ਤੇ ਕਰੈੱਚ ’ਚ ਬੱਚਿਆਂ ਦੀਵਾਲੀ ਮਨਾਈ

ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਪਟਿਆਲਾ ਦੀਆਂ ਬੰਦੀ ਔਰਤਾਂ ਤੇ ਕਰੈੱਚ ’ਚ ਬੱਚਿਆਂ ਦੀਵਾਲੀ ਮਨਾਈ

ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਪਟਿਆਲਾ ਦੀਆਂ ਬੰਦੀ ਔਰਤਾਂ ਤੇ ਕਰੈੱਚ ’ਚ ਬੱਚਿਆਂ ਦੀਵਾਲੀ ਮਨਾਈ
-ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਬਾਲੜੀਆਂ ਨਾਲ ਵੀ ਮਨਾਈ ਦੀਵਾਲੀ
ਪਟਿਆਲਾ, 30 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮਹਿਲਾ ਬੰਦੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਮਹਿਲਾਵਾਂ ਜੇਲ੍ਹ ਵਿਖੇ ਆਪਣਾ ਸਮਾਂ ਕੱਟਣ ਤੋਂ ਬਾਅਦ ਸਮਾਜ ਵਿੱਚ ਇੱਕ ਆਮ ਨਾਗਰਿਕ ਵਾਲਾ ਜੀਵਨ ਜਿਉਣਗੀਆਂ । ਉਨ੍ਹਾਂ ਕਿਹਾ ਕਿ ਜੀਵਨ ਵਿੱਚ ਨਾ ਚਾਹੁੰਦੇ ਹੋਏ ਵੀ ਹੋਈਆਂ ਗ਼ਲਤੀਆਂ ਕਰਕੇ ਉਹ ਜੇਲ੍ਹ ਵਿੱਚ ਹਨ ਪ੍ਰੰਤੂ ਹੁਣ ਉਹ ਪ੍ਰਣ ਕਰਨ ਕੇ ਉਹ ਆਪਣਾ ਅਗਲਾ ਜੀਵਨ ਪੁਰਾਣੀ ਗ਼ਲਤੀਆਂ ਸੁਧਾਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਗੀਆਂ ।
ਡਿਪਟੀ ਕਮਿਸ਼ਨਰ ਨੇ ਮਿਠਾਈ ਅਤੇ ਫਲ਼ ਤਕਸੀਮ ਕਰਦਿਆਂ ਕਾਮਨਾ ਕੀਤੀ ਕਿ ਜੇਲ੍ਹ ਦੇ ਕੈਦੀਆਂ ਲਈ ਵੀ ਇਹ ਦੀਵਾਲੀ ਖ਼ੁਸ਼ੀਆਂ ਦੇ ਖੇੜੇ ਲੈ ਕੇ ਆਵੇ । ਉਨ੍ਹਾਂ ਨੇ ਜੇਲ੍ਹ ਵਿਚਲੀ ਕਰੈੱਚ ਵਿੱਚ ਨੰਨੇ ਮੁੰਨੇ ਬੱਚਿਆਂ ਨਾਲ ਦੀਵਾਲੀ ਦੀ ਖ਼ੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਤੋਹਫ਼ੇ ਅਤੇ ਪੜ੍ਹਨ ਲਈ ਕਿਤਾਬਾਂ ਤੇ ਸਟੇਸ਼ਨਰੀ ਆਦਿ ਵੀ ਸੌਂਪੀ । ਇਸ ਮੌਕੇ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਅਤੇ ਰੈੱਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਵੀ ਮੌਜੂਦ ਸਨ । ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਇਥੇ ਲਹੌਰੀ ਗੇਟ ਵਿਖੇ ਸਥਿਤ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਰਹਿ ਰਹੀਆਂ ਨਵ ਜੰਨਮੀਆਂ ਬਾਲੜੀਆਂ ਅਤੇ ਬਾਲਗ ਲੜਕੀਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਨੇ ਸਾਰੀਆਂ ਬਾਲੜੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੱਚੀਆਂ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ । ਉਨ੍ਹਾਂ ਨੇ ਬੱਚੀਆਂ ਮਿਠਾਈਆਂ, ਤੋਹਫ਼ੇ, ਸਟੇਸ਼ਨਰੀ ਅਤੇ ਹੋਰ ਲੋੜੀਂਦੀਆਂ ਵਸਤਾਂ ਵੀ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੀ ਪ੍ਰਬੰਧਕ ਉਰਮਿਲਾ ਪੁਰੀ ਨੂੰ ਸੌਂਪੀਆਂ । ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top