Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਜਨ ਹਿੱਤ ਸੰਮਤੀ ਕੀਤੀ ਲੋੜਵੰਦਾਂ ਲੜਕੀਆਂ ਦੇ ਵਿਆਹਾ ਲਈ ਮਦਦ

ਜਨ ਹਿੱਤ ਸੰਮਤੀ ਕੀਤੀ ਲੋੜਵੰਦਾਂ ਲੜਕੀਆਂ ਦੇ ਵਿਆਹਾ ਲਈ ਮਦਦ

ਜਨ ਹਿੱਤ ਸੰਮਤੀ ਕੀਤੀ ਲੋੜਵੰਦਾਂ ਲੜਕੀਆਂ ਦੇ ਵਿਆਹਾ ਲਈ ਮਦਦ
ਪਟਿਆਲਾ : ਪਟਿਆਲਾ ਜਿ਼ਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਦੋ ਲੋੜਵੰਦ ਲੜਕੀਆਂ ਦੇ ਵਿਆਹ ਲਈ ਸਿਲਾਈ ਮਸ਼ੀਨਾਂ, ਬਰਤਨ, ਰਾਸ਼ਨ, ਕੱਪੜੇ ਅਤੇ ਹੋਰ ਮਦਦ, ਵਿਦਿਆਰਥੀਆਂ ਨੂੰ ਕਾਪੀਆ ਕਿਤਾਬਾਂ, 8 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਉਘੀ ਸਮਾਜ ਸੇਵਿਕਾ ਮੈਡਮ ਸਤਿੰਦਰਪਾਲ ਕੌਰ ਵਾਲੀਆ ਨੇ ਸਿ਼਼ਰਕਤ ਕੀਤੀ ਨੇ ਵਿਸ਼ੇਸ਼ ਤੌਰ ਤੇ ਚਮਨ ਲਾਲ ਗਰਗ ਮੀਤ ਪ੍ਰਧਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੀਤ ਪ੍ਰਧਾਨ, ਰਾਕੇਸ਼ ਗੁਪਤਾ, ਜੀ ਐਸ ਆਨੰਦ, ਪ੍ਰੈਸ ਸਕੱਤਰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਬਰ ਨਸਾ ਮੁਕਤ ਭਾਰਤ ਅਭਿਆਨ, ਵਿਨੇ ਸ਼ਰਮਾ, ਕੁਲਵਿੰਦਰ ਸਿੰਘ, ਸੁਦੇਸ਼ ਸ਼ਰਮਾ, ਗੀਤਾਂਜਲੀ ਆਨੰਦ, ਵਿਨੋਦ ਆਨੰਦ, ਗੁਲਸ਼ਨ ਆਨੰਦ, ਨਿਖਿਲ ਗੋਇਲ, ਸਤੀਸ਼ ਜੋਸ਼ੀ, ਰੁਦਰਪ੍ਰਤਾਪ ਸਿੰਘ,ਲੱਕੀ ਹਰਦਾਸਪੁਰ ਨੇ ਸਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਉਘੀ ਸਮਾਜ ਸੇਵਿਕਾ ਮੈਡਮ ਸਤਿੰਦਰਪਾਲ ਕੌਰ ਵਾਲੀਆ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਲਈ ਮਦਦ ਅਤੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਣਾ ਸ਼ਲਾਘਾਯੋਗ ਉਪਰਾਲਾ ਹੈ । ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੌਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਪਾਰਕਾਂ ਦੀ ਸਾਂਭ ਸੰਭਾਲ ਕਰਨੀ, ਲੋੜਵੰਦ ਲੜਕੀਆਂ ਦੇ ਵਿਆਹਾ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦਵਾਈਆ ਦੇਣੀਆਂ ਬਹੁਤ ਸ਼ਲਾਘਾਯੋਗ ਹੈ । ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ । ਇਸ ਮੌਕੇ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੌਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾਂ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ ।

Advertisement
Advertisement
Advertisement
Advertisement
Scroll to Top