Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਢਾਬਾ ਖੋਲ੍ਹ ਦਾਰੂ ਤੇ ਮੁਰਗਾ ਖੁਆ ਰਹੀ ਮਹਿਲਾ ਨੂੰ ਨਿਹੰਗ ਸਿੰਘਾਂ ਕੀਤਾ ਹੰਗਾਮਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 November, 2024, 12:35 PM

ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਢਾਬਾ ਖੋਲ੍ਹ ਦਾਰੂ ਤੇ ਮੁਰਗਾ ਖੁਆ ਰਹੀ ਮਹਿਲਾ ਨੂੰ ਨਿਹੰਗ ਸਿੰਘਾਂ ਕੀਤਾ ਹੰਗਾਮਾ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਔਰਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਖੋਲ੍ਹੇ ਗਏ ਢਾਬੇ ’ਤੇ ਲੋਕਾਂ ਨੂੰ ਦਾਰੂ ਤੇ ਮੁਰਗਾ ਖਿਲਾਇਆ ਜਾ ਰਿਹਾ ਸੀ ਇਸ ਸਬੰਧੀ ਜਾਣਕਾਰੀ ਜਦੋਂ ਨਿਹੰਗ ਸਿੰਘ ਕੋਲ ਪਹੁੰਚੇ ਤਾਂ ਉੱਥੇ ਹੰਗਾਮਾ ਹੋ ਗਿਆ । ਇਹ ਮਾਮਲਾ ਜਲੰਧਰ ਦੇ ਗੁਰੂ ਤੇਗ ਬਹਾਦੁਰ ਨਗਰ ਦਾ ਦੱਸਿਆ ਜਾ ਰਿਹਾ ਹੈ।ਗੱਲਬਾਤ ਦੌਰਾਨ ਸਿੰਘ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਅੱਜ ਸਾਨੂੰ ਕਿਸੇ ਵਿਅਕਤੀ ਵੱਲੋਂ ਦੱਸਿਆ ਗਿਆ ਕਿ ਜਲੰਧਰ ਦੇ ਮੈਂਬਰੋ ਚੌਂਕ ਦੇ ਕੋਲ ਇਕ ਮਹਿਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਢਾਬਾ ਚਲਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਸ ਵੱਲੋਂ ਲੋਕਾਂ ਨੂੰ ਮੀਟ, ਮੱਛੀ, ਆਂਡੇ ਅਤੇ ਸ਼ਰਾਬ ਦਾ ਸੇਵਨ ਕਰਾਇਆ ਜਾ ਰਿਹਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਜਿਸ ਤੋਂ ਬਾਅਦ ਜਦੋਂ ਅਸੀਂ ਉੱਥੇ ਪਹੁੰਚੇ ਤਾਂ ਅਸੀਂ ਦੇਖਿਆ ਕਿ ਮਹਿਲਾ ਵੱਲੋਂ ਬੋਰਡ ਲਗਾਇਆ ਗਿਆ ਹੈ ਜਿਸਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਲਿਖਿਆ ਗਿਆ ਹੈ ਅਤੇ ਜਦੋਂ ਉਸ ਤੋਂ ਪੁੱਛਿਆ ਗਿਆ ਕਿ ਇਹ ਤੁਸੀਂ ਕਿਉਂ ਕੀਤਾ ਤਾਂ ਉਨ੍ਹਾਂ ਨੇ ਕਿਸੇ ਵੀ ਤਰੀਕੇ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਇਸ ਮਹਿਲਾ ਨੇ ਕੀਤਾ ਹੈ ਇਸ ਨੂੰ ਇਸ ਦੀ ਬਣਦੀ ਸਜ਼ਾ ਪ੍ਰਸ਼ਾਸਨ ਨੂੰ ਦੇਣੀ ਚਾਹੀਦੀ ਹੈ ।