ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ
ਚੰਡੀਗੜ੍ਹ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ ਪਹੁੰਚੇ, ਜਿੱਥੇ ਸੀ. ਐਮ. ਨਾਇਬ ਸੈਣੀ ਨੇ ਉਨ੍ਹਾਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ । ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨਾਲ ਨਾਇਬ ਸਿੰਘ ਸੈਣੀ ਦੀ ਇਹ ਪਹਿਲੀ ਮੁਲਾਕਾਤ ਹੈ । ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਪ੍ਰਮੁੱਖ ਗੁਰਿੰਦਰ ਸਿੰਘ ਢਿੱਲੋਂ ਤੇ ਜਸਦੀਪ ਗਿੱਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨਾਇਰ ਸਿੰਘ ਸੈਣੀ ਨੇ ਐਕਸ ਪੋਸਟ ਕੀਤੀ ਹੈ।ਉਨ੍ਹਾਂ ਆਪਣੇ ਅਧਿਕਾਰਤ ਐਕਸ ਅਕਾਊਂਟ `ਤੇ ਪੋਸਟ ਕਰਦਿਆਂ ਲਿਖਿਆ ਕਿ ਅੱਜ ਮੁੱਖ ਮੰਤਰੀ ਆਵਾਸ ਸੰਤ ਕਬੀਰ ਕੁਟੀਰ ਪਹੁੰਚਣ `ਤੇ ਸਹਿ-ਪਰਿਵਾਰ `ਰਾਧਾ ਸਵਾਮੀ ਸਤਿਸੰਗ ਬਿਆਸ ਡੇਰਾ ਪ੍ਰਮੁੱਖ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸਵਾਗਤ ਸਤਿਕਾਰ ਕਰ ਕੇ ਉਨ੍ਹਾਂ ਦਾ ਪਿਆਰ ਤੇ ਅਸ਼ੀਰਵਾਦ ਪ੍ਰਾਪਤ ਕੀਤਾ । ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਸਮਾਜ `ਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ `ਚ ਸੰਤਾਂ ਤੇ ਮਹਾਪੁਰਸ਼ਾਂ ਦਾ ਹਮੇਸ਼ਾ ਹੀ ਬੇਮਿਸਾਲ ਯੋਗਦਾਨ ਰਿਹਾ ਹੈ।ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਮਾਨਵਤਾ ਦੀ ਸੇਵਾ ਤੇ ਸਮਾਜਿਕ ਸਦਭਾਵਨਾ ਲਈ ਕੀਤੇ ਜਾ ਰਹੇ ਨਿਰੰਤਰ ਕਾਰਜ ਆਪਣੇ ਆਪ `ਚ ਅਦਭੁਤ ਤੇ ਪ੍ਰੇਰਨਾਦਾਇਕ ਹਨ। ਸਾਰੇ ਸੰਤਾਂ ਦਾ ਅਸ਼ੀਰਵਾਦ ਸੂਬੇ ਦੇ ਮੇਰੇ ਪਰਿਵਾਰਾਂ `ਤੇ ਬਣਿਆ ਰਹੇ ਤੇ ਉਨ੍ਹਾਂ ਦੀ ਸੁੱਖ ਤੇ ਖੁਸ਼ਹਾਲੀ `ਚ ਵਾਧਾ ਕਰੇ ।