Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ
ਬਠਿੰਡਾ, 5 ਨਵੰਬਰ : ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ । ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ । ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ ‘ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ । ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ-ਸ਼ਾਂਤੀ ਦੇ ਮੁਦੱਈ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਿਆਰ ਤੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾਂ ਨਾਲ ਪੂਰੀ ਦੁਨੀਆ ਵਿੱਚ ਆਪਣਾ ਵੱਖਰੀ ਪਛਾਣ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਅਤੇ ਪੰਜਾਬੀਆਂ ਨੂੰ ਨਮੋਸ਼ੀ ਸਹਿਣੀ ਪੈਂਦੀ ਹੈ, ਜਿਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ ।

Advertisement
Advertisement
Advertisement
Advertisement
Scroll to Top