Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਅੰਡਰ 17 ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਬਣਿਆ ਚੈਂਪੀਅਨ

ਪਟਿਆਲਾ ਅੰਡਰ 17 ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਬਣਿਆ ਚੈਂਪੀਅਨ

ਪਟਿਆਲਾ ਅੰਡਰ 17 ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਬਣਿਆ ਚੈਂਪੀਅਨ
-ਪਟਿਆਲਾ ਜ਼ਿਲ੍ਹੇ ਦੀ ਕੁਰਾਸ਼ ਖੇਡ ਵਿੱਚ ਬੱਲੇ ਬੱਲੇ ਹੋਈ
ਪਟਿਆਲਾ, 5 ਨਵੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਹਰਮਨਦੀਪ ਕੌਰ ਸੈਕਸ਼ਨ ਅਫ਼ਸਰ ਦੀ ਯੋਗ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਜਿਮਨਾਸਟਿਕ ਅਤੇ ਕੁਰਾਸ਼ ਮੁਕਾਬਲਿਆਂ ਦਾ ਆਗਾਜ਼ ਹੋਇਆ । ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਮਨਾਸਟਿਕ ਅੰਡਰ 14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਦੇ ਜਿਮਨਾਸਟਿਕ ਹਾਲ ਵਿੱਚ ਕਰਵਾਏ ਜਾ ਰਹੇ ਹਨ, ਇਸ ਦੇ ਨਾਲ ਹੀ ਕੁਰਾਸ਼ ਅੰਡਰ 14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ ।
ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ 40 ਕਿਲੋ ਭਾਰ ਵਰਗ ਵਿੱਚ ਜੈਸਮੀਨ ਕੌਰ ਨੇ ਕਾਂਸੀ ਦਾ ਤਗਮਾ, 48 ਕਿਲੋ ਭਾਰ ਵਰਗ ਵਿੱਚ ਵਿਰਕ ਨੇ ਕਾਂਸੀ ਦਾ ਤਗਮਾ, 52 ਕਿਲੋ ਭਾਰ ਵਰਗ ਵਿੱਚ ਵਸੀਕਾ ਨੇ ਸੋਨੇ ਦਾ ਤਗਮਾ, 57 ਕਿਲੋ ਭਾਰ ਵਰਗ ਵਿੱਚ ਈਸ਼ਾ ਬਰਾਲਾ ਨੇ ਚਾਂਦੀ ਦਾ ਤਗਮਾ, 63 ਕਿਲੋ ਤੋਂ ਜ਼ਿਆਦਾ ਭਾਰ ਵਰਗ ਵਿੱਚ ਨੂਰ ਕੌਰ ਨੇ ਸੋਨੇ ਦਾ ਤਗਮਾ ਜਿੱਤਿਆ । ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ 66 ਕਿਲੋ ਭਾਰ ਵਰਗ ਵਿੱਚ ਚੇਤਨ ਵਾਲੀਆ ਨੇ ਸੋਨੇ ਦਾ ਤਗਮਾ, 73 ਕਿਲੋ ਭਾਰ ਵਰਗ ਵਿੱਚ ਰਜਵਾਨ ਪ੍ਰਤਾਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ।
ਮੁੱਖ ਮਹਿਮਾਨ ਦੇ ਤੌਰ ਤੇ ਅਜੀਤ ਪਾਲ ਸਿੰਘ ਸਪੋਰਟਸ ਕਮੇਟੀ ਮੈਂਬਰ ਪੰਜਾਬ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਉਹਨਾਂ ਨੂੰ ਆਸ਼ੀਰਵਾਦ ਦਿੱਤਾ । ਇਨਾਮ ਵੰਡ ਸਮਾਰੋਹ ਦੇ ਮੌਕੇ ਡਾ. ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ।
ਇਸ ਮੌਕੇ ਤੇ ਕੁਰਾਸ਼ ਟੂਰਨਾਮੈਂਟ ਇੰਚਾਰਜ ਜਸਪਾਲ ਸਿੰਘ ਪ੍ਰਿੰਸੀਪਲ ਮੰਡੋਰ ਸਟੇਟ ਅਵਾਰਡੀ, ਮੀਨਾ ਸੂਦ, ਅਨੀਤਾ, ਅਰਸ਼ਦ ਖਾਨ, ਅਰੁਣ ਕੁਮਾਰ, ਰਕੇਸ਼ ਕੁਮਾਰ ਲਚਕਾਣੀ, ਰਕੇਸ਼ ਕੁਮਾਰ ਬਾਦਸ਼ਾਹਪੁਰ, ਬਲਕਾਰ ਸਿੰਘ, ਜਗਤਾਰ ਸਿੰਘ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ ਚਾਨੀ, ਗੁਰਪਿਆਰ ਸਿੰਘ, ਰਣਜੀਤ ਸਿੰਘ, ਰਾਕੇਸ਼ ਕੁਮਾਰ ਬਹਾਦਰਗੜ੍ਹ, ਰਾਜੇਸ਼ ਕੁਮਾਰ ਕੋਚ, ਗੁਰਪ੍ਰੀਤ ਸਿੰਘ ਝੰਡਾ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top