Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਅਮਰੀਕਾ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ

ਦੁਆਰਾ: News ਪ੍ਰਕਾਸ਼ਿਤ :Sunday, 18 June, 2023, 06:30 PM

24 ਜੂਨ ਨੂੰ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਝੂਲਣਗੇ

ਅੰਮ੍ਰਿਤਸਰ:-18 ਜੂਨ -ਅਮਰੀਕਾ ਦੇ ਸ਼ਹਿਰ ਇੰਡਿਆਨਾ ਸੈਕਸ਼ਨ ਸਟਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਸਥਾਪਤ ਕੀਤੀ ਗਈ ਹੈ ਜਿਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਪੰਜ ਪਿਆਰਿਆਂ ਨੇ ਟੱਪ ਲਗਾ ਕੇ ਸ਼ੁਭ ਆਰੰਭ ਕੀਤਾ। ਇਸ ਸਮੇਂ ਬਾਬਾ ਹਰਜੀਤ ਸਿੰਘ ਬਟਾਲਾ, ਬਾਬਾ ਘੱਗਰ ਸਿੰਘ, ਸ. ਪਰਮਿੰਦਰ ਸਿੰਘ ਗੋਲਡੀ, ਸ. ਨਰਿੰਦਰ ਸਿੰਘ ਬਿੱਲਾ, ਸ. ਗੁਰਮੀਤ ਸਿੰਘ ਸ਼ੱਲਾਂ, ਸ. ਬਲਦੇਵ ਸਿੰਘ ਸ਼ੱਲਾਂ, ਸ. ਸਰਬਜੀਤ ਸਿੰਘ ਸ਼ੱਲਾਂ ਅਤੇ ਗੁਰਦੁਆਰਾ ਸਾਹਿਬ ਗਰੀਨਵੁੱਡ ਦੀਆਂ ਸੰਗਤਾਂ ਹਾਜ਼ਰ ਸਨ।
ਬੁੱਢਾ ਦਲ ਅਮਰੀਕਾ ਯੂਨਿਟ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਫੋਨ ਰਾਹੀ ਦਸਿਆ ਹੈ ਕਿ ਛਾਉਣੀ ਲਈ ਪੰਜ ਏਕੜ ਜ਼ਮੀਨ ਰਾਖਵੀ ਕੀਤੀ ਗਈ ਹੈ ਗੁਰਦੁਆਰਾ ਸਾਹਿਬ ਦੀ ਰੋਜ਼ਾਨਾ ਮਰਯਾਦਾ ਜਲਦ ਸ਼ੁਰੂ ਹੋ ਜਾਵੇਗੀ। ਇਸ ਸਬੰਧ ਵਿਚ 1331 ਸੈਕਸ਼ਨ ਸਟਰੀਟ ਪਲੇਨ ਫੀਲਡ ਇੰਡਆਨਾ ਵਿਖੇ 22 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਅਖੰਡਪਾਠ ਅਰੰਭ ਹੋਣਗੇ ਅਤੇ 24 ਜੂਨ ਭੋਗ ਪੈਣਗੇ। ਏਸੇ ਦਿਨ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਲਹਿਰਾਉਣ ਦੀ ਰਸਮ ਵੀ ਹੋਵੇਗੀ। ਉਨ੍ਹਾਂ ਕਿਹਾ ਕਿ 24 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ ਜਿਸ ਵਿਚ ਗੁਰਬਾਣੀ ਕੀਰਤਨ, ਗੁਰਮਤਿ ਦੇ ਗਿਆਨੀ ਵਿਦਵਾਨ ਪੰਥਕ ਕਵੀਸ਼ਰ, ਢਾਡੀ ਸਿੱਖ ਇਤਿਹਾਸ ਤੇ ਗੁਰੂ ਸੰਦੇਸ਼ ਦਾ ਸ਼ਬਦ ਰੂਪੀ ਪ੍ਰਸਾਦਿ ਸੰਗਤਾਂ ਵਿਚ ਸੁਰੀਲੇ ਕੰਠ ਰਾਹੀ ਵੰਡਣਗੇ। ਉਨ੍ਹਾਂ ਦਸਿਆ ਕਿ ਅੰਮ੍ਰਿਤ ਸੰਚਾਰ ਵੀ ਹੋਵੇਗਾ। ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਵਿਰਾਸਤੀ, ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਨਿਹੰਗ ਸਿੰਘ ਫੌਜਾਂ ਗੱਤਕੇ ਦੇ ਜੌਹਰ ਵੀ ਵਿਖਾਉਣਗੀਆਂ।



Scroll to Top