Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:06 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿਚ ਕੀਤੀ ਸ਼ਮੂਲੀਅਤ

ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿਚ ਕੀਤੀ ਸ਼ਮੂਲੀਅਤ

ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿਚ ਕੀਤੀ ਸ਼ਮੂਲੀਅਤ
ਗਿੱਦੜਬਾਹਾ : ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਮਧੀਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ । ਪਿੰਡ ਮਧੀਰ ਦੇ ਜੀਤਪਾਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਚਰਨਜੀਤ ਸਿੰਘ, ਕਰਮ ਰਾਮ, ਬਲਵੀਰ ਰਾਮ, ਕਾਲਾ ਰਾਮ, ਦਰਸ਼ਨ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ, ਕਾਲੀ ਸਿੰਘ, ਦੇਵੀ ਰਾਮ, ਵੀਰਾ ਸਿੰਘ, ਕਰਮਜੀਤ ਸਿੰਘ, ਧਰਮ ਚੰਦ, ਬੂਟਾ ਸਿੰਘ, ਸੁਖਦੇਵ ਸਿੰਘ, ਸਵਰਨ ਰਾਮ, ਮੰਦਰ ਸਿੰਘ, ਸੁਖਪਾਲ ਸਿੰਘ, ਹਰਭਜਨ ਰਾਮ, ਛਿੰਟੀ ਰਾਮ, ਮੰਦਰ ਸਿੰਘ, ਜਸਵਿੰਦਰ ਸਿੰਘ, ਬਾਲੋ , ਚਰਨਜੀਤ ਕੌਰ, ਗੋਲੋ ਕੌਰ ਅਤੇ ਅਮਰਜੀਤ ਕੌਰ ਆਪਣੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ।ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਪੂਰਾ ਭਰੋਸਾ ਦਿੱਤਾ । ਇਸ ਮੌਕੇ ਡਿੰਪੀ ਢਿੱਲੋਂ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਹੂਲਤਾਂ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਤਿਕਾਰ ਇਸ ਗੱਲ ਦਾ ਸਬੂਤ ਹੈ ਕਿ ਇਸ ਵਾਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਹਲਕਾ ਗਿੱਦੜਬਾਹਾ ਨੂੰ ਵਿਕਾਸ ਤੇ ਖ਼ੁਸ਼ਹਾਲੀ ਪੱਖੋਂ ਨੰਬਰ ਇੱਕ ਦਾ ਹਲਕਾ ਬਣਾਵਾਂਗੇ । ਇਸ ਮੌਕੇ ਨਵੀਂ ਮਧੀਰ, ਦਾਰਾ ਸਿੰਘ, ਖ਼ੁਸ਼ ਕਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਰਾਜਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top