ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਦੁਆਰਾ: Punjab Bani ਪ੍ਰਕਾਸ਼ਿਤ :Monday, 04 November, 2024, 07:41 PM

ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ
ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਬੇਨਤੀਜਾ ਰਹੀ । ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ । ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਰੱਖੀਆਂ । ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ । ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ । ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ । ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ । ਜਦਕਿ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ ।