Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:55 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਸਾਬਕਾ ਐਸ. ਐਚ. ਓ. ਤੇ ਏ ਐਸ. ਆਈ. ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਸਾਬਕਾ ਐਸ. ਐਚ. ਓ. ਤੇ ਏ ਐਸ. ਆਈ. ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਸਾਬਕਾ ਐਸ. ਐਚ. ਓ. ਤੇ ਏ ਐਸ. ਆਈ. ਗ੍ਰਿਫ਼ਤਾਰ
ਚੰਡੀਗੜ੍ਹ, 4 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀ ਐਫ. ਆਈ. ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50 ਹਜ਼ਾਰ ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement
Advertisement
Advertisement
Advertisement
Scroll to Top