Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:46 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ

• ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ

ਚੰਡੀਗੜ੍ਹ, 17 ਜੂਨ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ।
ਭਾਰਤ ਦੇ ਰਾਸ਼ਟਰਪਤੀ ਅਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ।

ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ਉਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ ‘ਨਿਸਚੈ ਕਰਿ ਅਪੁਨੀ ਜੀਤ ਕਰੋ’ ਉਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।

Advertisement
Advertisement
Advertisement
Advertisement
Scroll to Top