Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਆਫ਼ਤ ਪ੍ਰਬੰਧਨ, ਫਸਟ ਏਡ, ਸੇਫਟੀ ਟ੍ਰੇਨਿੰਗ, ਬਚਾਓ ਲਈ ਜ਼ਰੂਰੀ : ਇੰਸਪੈਕਟਰ ਕਰਮਜੀਤ ਕੌਰ

ਆਫ਼ਤ ਪ੍ਰਬੰਧਨ, ਫਸਟ ਏਡ, ਸੇਫਟੀ ਟ੍ਰੇਨਿੰਗ, ਬਚਾਓ ਲਈ ਜ਼ਰੂਰੀ : ਇੰਸਪੈਕਟਰ ਕਰਮਜੀਤ ਕੌਰ

ਆਫ਼ਤ ਪ੍ਰਬੰਧਨ, ਫਸਟ ਏਡ, ਸੇਫਟੀ ਟ੍ਰੇਨਿੰਗ, ਬਚਾਓ ਲਈ ਜ਼ਰੂਰੀ : ਇੰਸਪੈਕਟਰ ਕਰਮਜੀਤ ਕੌਰ
ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਮਾਰਟ ਸਕੂਲ ਸਨੌਰੀ ਗੇਟ ਪਟਿਆਲਾ ਵਿਖੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਅਤੇ ਆਵਾਜਾਈ, ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਪ੍ਰਿੰਸੀਪਲ ਰਮਨਦੀਪ ਸਿੰਘ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ ਗਏ । ਪੰਜਾਬ ਪੁਲਸ ਆਵਾਜਾਈ ਸਿਖਿਆ ਸੈਲ ਦੇ ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਆਪਣੀ, ਆਪਣੇ ਘਰ, ਪਰਿਵਾਰ ਅਤੇ ਸਾਮਾਨ ਦੀ ਸੁਰੱਖਿਆ ਲਈ ਸਭ ਨੂੰ ਸੇਫਟੀ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਜਾਣਕਾਰੀ ਲੈਂਦੇ ਰਹਿਣਾ ਚਾਹੀਦਾ ਅਤੇ ਸੰਕਟ ਸਮੇਂ ਪੁਲਸ ਪ੍ਰਸ਼ਾਸਨ ਦੀ ਮਦਦ ਜ਼ਰੂਰ ਲੈਣੀ ਚਾਹੀਦੀ ਹੈ ਤਾਂ ਜ਼ੋ ਸੰਕਟ ਸਮੇਂ, ਗ਼ਲਤ ਅਨਸਰ, ਤੁਹਾਡੇ ਡਰ, ਲਾਲਚ, ਅਣਗਹਿਲੀ ਲਾਪਰਵਾਹੀ ਦਾ ਲਾਭ ਨਾ ਲੈਣ ਸਕਣ । ਉਨ੍ਹਾਂ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਬੱਚਿਆਂ ਨੂੰ ਨਸਿ਼ਆਂ ਅਪਰਾਧਾਂ ਕਿਡਨੈਪਿੰਗ ਸਾਈਬਰ ਸੁਰੱਖਿਆ ਬਾਰੇ ਵੀ ਜਾਣਕਾਰੀ ਦੇਣ ਦੇ ਨਾਲ ਨਾਲ ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਨੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟੀਕਲ ਕਰਵਾ ਕੇ ਵਿਦਿਆਰਥੀਆਂ ਅਧਿਆਪਕਾਂ ਨੂੰ ਪੀੜਤਾਂ ਦੀ ਸਹਾਇਤਾ ਕਰਨ, ਅੱਗਾਂ ਬੁਝਾਉਣ ਅਤੇ ਐਮਰਜੈਂਸੀ ਦੌਰਾਨ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਜਾਣਕਾਰੀ ਦਿੱਤੀ । ਸਾਂਝ ਕੇਂਦਰ ਕੋਤਵਾਲੀ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪਰਮਜੀਤ ਕੌਰ ਨੇ ਕਿਹਾ ਕਿ ਅਜ ਦੇ ਸਮੇਂ ਵਿੱਚ ਆਪਣੀ, ਆਪਣੇ ਬੱਚਿਆਂ, ਪਰਿਵਾਰਕ ਮੈਂਬਰਾਂ ਅਤੇ ਪ੍ਰਾਪਰਟੀਆਂ ਦੀ ਸੁਰੱਖਿਆ ਲਈ ਸਾਨੂੰ ਸੇਫਟੀ, ਬਚਾਉ, ਮਦਦ ਕਰਨ, ਲਈ ਟ੍ਰੇਨਿੰਗ ਲੈਣੀ ਅਤੇ ਅਭਿਆਸ ਕਰਨੇ ਜ਼ਰੂਰੀ ਹਨ ਕਿਉਂਕਿ ਵੱਧ ਹਾਦਸੇ, ਘਟਨਾਵਾਂ, ਇਨਸਾਨੀ ਗਲਤੀਆਂ ਲਾਪਰਵਾਹੀਆਂ ਕਾਹਲੀ ਆਦਿ ਕਾਰਨ ਹੋ ਰਹੀਆਂ ਹਨ ।

Advertisement
Advertisement
Advertisement
Advertisement
Scroll to Top