Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਹਵਲਦਾਰ ਕਤਲ ਮਾਮਲੇ 'ਚ ਪੁਲਿਸ ਨੇ ਚਾਰੇ ਮੁਲਜ਼ਮ ਕੀਤੇ ਗ੍ਰਿਫਤਾਰ, ਪੰਮਾ ਠੀਕਰੀਵਾਲਾ ਦੇ ਪੈਰ 'ਚ ਲੱਗੀ ਗੋਲੀ

ਹਵਲਦਾਰ ਕਤਲ ਮਾਮਲੇ 'ਚ ਪੁਲਿਸ ਨੇ ਚਾਰੇ ਮੁਲਜ਼ਮ ਕੀਤੇ ਗ੍ਰਿਫਤਾਰ, ਪੰਮਾ ਠੀਕਰੀਵਾਲਾ ਦੇ ਪੈਰ 'ਚ ਲੱਗੀ ਗੋਲੀ

ਹਵਲਦਾਰ ਕਤਲ ਮਾਮਲੇ ‘ਚ ਪੁਲਿਸ ਨੇ ਚਾਰੇ ਮੁਲਜ਼ਮ ਕੀਤੇ ਗ੍ਰਿਫਤਾਰ, ਪੰਮਾ ਠੀਕਰੀਵਾਲਾ ਦੇ ਪੈਰ ‘ਚ ਲੱਗੀ ਗੋਲੀ
ਬਰਨਾਲਾ, 24 Oct : ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਕੇਸ ਦੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੁਲੀਸ ਨੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਬਰਨਾਲਾ ਪੁਲਿਸ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰੇਗੀ। ਦੱਸ ਦਈਏ ਕਿ ਬਰਨਾਲਾ ਸ਼ਹਿਰ ਵਿਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਦੀ ਹੈ, ਜਿਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ। ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

Advertisement
Advertisement
Advertisement
Advertisement
Scroll to Top