Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

– ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅਗਰੇਲੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ ‘ਹਵਾਲਾ’ ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ।

ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top