Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:31 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ
ਬਠਿੰਡਾ : ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ ਮੰਗਲਵਾਰ ਯਾਨੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ ‘ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ, ਜਿਸ ਕਾਰਨ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਹੁਣ ਵਿਜੀਲੈਂਸ ਵੱਲੋਂ ਮੁੜ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦਾ ਖਦਸ਼ਾ ਬਰਕਰਾਰ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਧਿਆਨ ਯੋਗ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ ‘ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਵਿਜੀਲੈਂਸ ਬਿਊਰੋ ਨੇ ਮੁੜ ਜਾਂਚ ਕੀਤੀ ਹੈ। ਜਿੱਥੇ 31 ਅਕਤੂਬਰ ਨੂੰ ਸ਼ਾਮਲ ਹੋਣ ਲਈ ਹਾਜ਼ਰ ਹੋਣਾ ਹੈ। ਇੱਥੇ ਇਹ ਦੱਸਣਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿੱਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿੱਚ ਆਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।

Advertisement
Advertisement
Advertisement
Advertisement
Scroll to Top