ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
-15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਪਟਿਆਲਾ, 21 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ 15 ਨਵੰਬਰ 2023 ਤੱਕ ਜਾਰੀ ਰਹੇਗਾ ਹੈ ਅਤੇ ਮਿਤੀ 05 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦਾ ਪਾਲਣਾ ਕਰਦੇ ਹੋਵੇ ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।