Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਟਾਲਾ, 19 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top