ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿਚ 10 ਨਵੰਬਰ ਤੱਕ ਛੁੱਟੀਆਂ
ਦੁਆਰਾ: Punjab Bani ਪ੍ਰਕਾਸ਼ਿਤ :Sunday, 05 November, 2023, 06:20 PM
ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿਚ 10 ਨਵੰਬਰ ਤੱਕ ਛੁੱਟੀਆਂ
ਦਿੱਲੀ, 5 Nov. ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਕਈ ਖੇਤਰਾਂ (Delhi-NCR Air Pollution) ਵਿੱਚ ਹਵਾ ਦੀ ਗੁਣਵੱਤਾ ਐਤਵਾਰ ਸਵੇਰੇ ਵੀ ਗੰਭੀਰ ਸ਼੍ਰੇਣੀ ਵਿੱਚ ਰਹੀ। ਸੰਘਣੇ ਜ਼ਹਿਰੀਲੇ ਧੂੰਏਂ ਨੇ ਇੱਥੇ ਸ਼ਹਿਰ ਨੂੰ ਘੇਰਿਆ ਹੋਇਆ ਸੀ, ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਇਸ ਹਫ਼ਤੇ ਲਗਾਤਾਰ ਚੌਥੇ ਦਿਨ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਗੰਭੀਰ ਬਣੇ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਹਨ। ਗ੍ਰੇਡ 6-12 ਲਈ ਸਕੂਲਾਂ ਨੂੰ ਆਨਲਾਈਨ ਕਲਾਸਾਂ ਦਾ ਵਿਕਲਪ ਦਿੱਤਾ ਜਾ ਰਿਹਾ ਹੈ।