Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਪਟਿਆਲਾ 6 ਨਵੰਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਧਾਰੇ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਕੰਦਰ ਸਿੰਘ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਗੁਰਮੇਲ ਸਿੰਘ ਨੇ ਬਾਬਾ ਫਰੀਦ ਜੀ ਦੀ ਵਿਚਾਰਧਾਰਾ ਤੇ ਬਾਣੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਕੁਝ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਗਈਆਂ ਅਤੇ ਕੁਝ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਭਾਸ਼ਾ ਵਿਭਾਗ ਵੱਲੋਂ ਸ਼ੇਖ ਫਰੀਦ ਜੀ ਦੀ ਬਾਣੀ ਅਤੇ ਫਿਲਾਸਫੀ ਬਾਰੇ ਕਰਵਾਈ ਗਈ ਗੋਸ਼ਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉੱਚੀਆਂ-ਸੁੱਚੀਆਂ ਸ਼ਖਸ਼ੀਅਤਾਂ ਨੂੰ ਯਾਦ ਕਰਨ ਨਾਲ ਸਾਡੀ ਸੋਚ ਉੱਚੀ ਉੱਠਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਬਹੁਤ ਸੋਚ ਸਮਝਕੇ ਯੁੱਗਾਂ-ਯੁੱਗਾਂਤਰਾਂ ਤੱਕ ਪ੍ਰਵਾਨ ਹੋਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਫੀਆਂ, ਭੱਟਾਂ ਤੇ ਭਗਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ ਹੈ ਜਿਸ ਤੋਂ ਸੇਖ ਫਰੀਦ ਜੀ ਦੀ ਬਾਣੀ ਦੀ ਸਾਰਥਕਤਾ ਅਤੇ ਸ਼ਖਸ਼ੀਅਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਆਪਣੇ ਪ੍ਰਧਾਨਗੀ ਭਾਸ਼ਨ ‘ਚ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸ਼ੇਖ ਫਰੀਦ ਜੀ ਦੀ ਬਾਣੀ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸ਼ਾਮਲ ਕੀਤੀ ਗਈ ਜਿਸ ਸਮੇਂ ਭਾਰਤੀ ਖਿੱਤੇ ‘ਚ ਜਬਰ-ਜੁਲਮ ਤੇ ਧਰਮ ਪਰਿਵਰਤਨ ਵਾਲਾ ਦੌਰ ਸੀ ਅਤੇ ਸੱਤਾ ਦੇ ਹਮਾਇਤੀ ਲੋਕ ਇੱਕ ਨਵਾਂ ਸੱਭਿਆਚਾਰ ਸਿਰਜਣ ‘ਚ ਸਰਗਰਮ ਸਨ। ਪਰ ਸ਼ੇਖ ਫਰੀਦ ਜੀ ਦੀ ਬਾਣੀ ‘ਚ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਉਹ ਸੱਤਾ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਸਨਿਮਰ ਹੋਣ, ਲੋਕਾਂ ‘ਚ ਵਿਚਰਨ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ।
ਵਿਸ਼ੇਸ਼ ਵਕਤਾ ਡਾ. ਗੁਰਮੇਲ ਸਿੰਘ ਨੇ ‘ਸ਼ੇਖ ਫਰੀਦ ਜੀ ਦੀ ਬਾਣੀ ਦੀ ਧਰਮ ਸ਼ਾਸ਼ਤਰੀ ਪੜ੍ਹਤ’ ਬਾਰੇ ਪੇਪਰ ਪੜ੍ਹਿਆ। ਉਨ੍ਹਾਂ ਸ਼ੇਖ ਫਰੀਦ ਜੀ ਦੀ ਬਾਣੀ ‘ਚ ਵਰਤੇ ਗਏ ਚਿੰਨ੍ਹਾਂ ਬਾਰੇ ਵਿਸਥਾਰ ‘ਚ ਦੱਸਿਆ। ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਫਰੀਦ ਜੀ ਦੇ ਕਾਲ ਸਬੰਧੀ ਭਾਵੇਂ 850 ਸਾਲ ਛੋਟੇ ਜਾਪਦੇ ਹੋਣ ਪਰ ਜੋ ਸ਼ੇਖ ਫਰੀਦ ਜੀ ਦੀ ਬਾਣੀ ਨੇ ਸੱਭਿਆਚਾਰ ਸਿਰਜਿਆ ਹੈ ਉਹ ਬੇਮਿਸਾਲ ਤੇ ਸਦੀਵੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿੱਤੇ ‘ਚ ਬਹੁਤ ਸਾਰੇ ਲੋਕ ਧਾੜਵੀ ਬਣਕੇ ਆਏ ਅਤੇ ਜਬਰ ਜ਼ੁਲਮ ਕਰਕੇ ਵੀ ਲੋਕ ਮਨਾਂ ਨੂੰ ਜਿੱਤ ਨਹੀਂ ਸਕੇ ਪਰ ਸ਼ੇਖ ਫਰੀਦ ‘ਚ ਆਪਣੀ ਬਾਣੀ ਰਾਹੀਂ ਸਦੀਵੀ ਛਾਪ ਛੱਡਣ ‘ਚ ਸਫਲ ਰਹੇ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਛਾਪੀ ਗਈ ਪੁਸਤਕ ‘ਦਾਗ’ (ਲੇਖਕ ਨੈਥੇਨੀਅਲ ਹਾਥੌਰਨ) ਅਤੇ ਜੋਗਿੰਦਰ ਕੌਰ ਅਗਨੀਹੋਤਰੀ ਦਾ ਨਾਵਲ ‘ਨਿੰਮ ਵਾਲਾ ਬਾਰ’ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਰੰਗਕਰਮੀ ਪ੍ਰਾਣ ਸੱਭਰਵਾਲ, ਡਾ. ਰਘਬੀਰ ਸਿੰਘ ਭਰਤ, ਕਰਨੈਲ ਸਿੰਘ ਅਸਪਾਲ ਅਤੇ ਗੁਰਨਾਮ ਸਿੰਘ ਅਕੀਦਾ ਨੂੰ ਸਨਮਾਨਿਤ ਕੀਤਾ ਗਿਆ। ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕਾ ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਵੱਡੀ ਗਿਣਤੀ ‘ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਅਖੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top