Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:02 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ
ਅੰਮ੍ਰਿਤਸਰ : ਥਾਣਾ ਸਦਰ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਭੁੱਲਰ ਐਵੀਨਿਊ ਵਿਖੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਉਹ ਸੈਰ ਕਰਨ ਲਈ ਨਿਕਲਿਆ ਸੀ। ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਉਸ ਨੂੰ ਕੁਝ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਵੱਲੋਂ ਉਸ ‘ਤੇ ਕਰੀਬ ਚਾਰ ਗੋਲੀਆਂ ਚਲਾਈਆਂ ਗਈਆਂ।
ਜ਼ਿਕਰਯੋਗ ਹੈ ਕਿ ਇੰਸਪੈਕਟਰ ਪ੍ਰਭਦੀਪ ਸਿੰਘ ਉਹੀ ਅਧਿਕਾਰੀ ਹੈ, ਜਿਸ ਨੇ ਤਰਤਾਰਨ ‘ਚ ਇਕ ਵਿਧਾਇਕ ਦੇ ਰਿਸ਼ਤੇਦਾਰ ਖਿਲਾਫ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ‘ਚ ਤਾਇਨਾਤ ਹੈ ਤੇ ਉਸ ਦਾ ਘਰ ਵੀ ਭੁੱਲਰ ‘ਚ ਹੈ। ਰੋਜ਼ਾਨਾ ਵਾਂਗ ਉਹ ਬੁੱਧਵਾਰ ਸਵੇਰੇ ਸੈਰ ਲਈ ਨਿਕਲਿਆ ਸੀ ਕਿ ਕੁਝ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਦਕਿ ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top