Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:42 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪ੍ਰਨੀਤ ਕੌਰ ਨੇ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਲਈ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਨਿਖੇਧੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 November, 2023, 03:39 PM

ਪ੍ਰਨੀਤ ਕੌਰ ਨੇ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਲਈ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਨਿਖੇਧੀ

ਸ਼ਰਮਨਾਕ ਹੈ ਕਿ ‘ਆਪ’ ਸਰਕਾਰ ਕੋਈ ਵੀ ਨਵਾਂ ਵਿਦਿਅਕ ਅਦਾਰਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਚੱਲ ਰਹੀ ਯੂਨੀਵਰਸਿਟੀ ਨੂੰ ਉਖਾੜ ਰਹੀ ਹੈ: ਪ੍ਰਨੀਤ ਕੌਰ

ਪਟਿਆਲਾ, 8 ਨਵੰਬਰ
ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਸੰਗਰੂਰ ਦੇ ਲਹਿਰਾ ਵਿਖੇ ਤਬਦੀਲ ਕਰਨ ਦੇ ਕਦਮ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲਈ ਸਿੱਖਿਆ ਕ੍ਰਾਂਤੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਅਜਿਹਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪਹਿਲਾਂ ਤੋਂ ਚੱਲ ਰਹੇ ਸਮਾਰਟ ਸਕੂਲਾਂ ਦਾ ਨਾਮ ਬਦਲ ਕੇ ‘ਸਕੂਲ ਆਫ਼ ਐਮੀਨੈਂਸ’ ਕਰਨ ਤੋਂ ਇਲਾਵਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕੁਝ ਵੀ ਨਹੀਂ ਕਰ ਸਕੀ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ “ਹੁਣ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਆਪਣੇ ਸਿਆਸੀ ਲਾਹੇ ਲਈ ਸੰਗਰੂਰ ਦੇ ਲਹਿਰਾ ਵਿੱਚ ਤਬਦੀਲ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਸ਼ਰਮਨਾਕ ਹੈ ਕਿ ਪੰਜਾਬ ਸਰਕਾਰ ਕੋਈ ਵੀ ਨਵੀਂ ਵਿੱਦਿਅਕ ਸੰਸਥਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਚੱਲ ਰਹੇ ਇੰਸਟੀਚਿਊਟ ਨੂੰ ਉਖਾੜ ਰਹੀ ਹੈ।”

ਯੂਨੀਵਰਸਿਟੀ ਦੀ ਸਥਾਪਨਾ ਬਾਰੇ ਗੱਲ ਕਰਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਜਦੋਂ ਕੋਈ ਨਵੀਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਂਦੀ ਹੈ ਤਾਂ ਇਹ ਨਾ ਸਿਰਫ ਨੌਜਵਾਨਾਂ ਲਈ ਵਧੇਰੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਦੀ ਹੈ, ਬਲਕਿ ਇਹ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਪੈਦਾ ਕਰਦੀ ਹੈ ਅਤੇ ਆਸ ਪਾਸ ਰਹਿਣ ਵਾਲੇ ਲੋਕਾਂ ਲਈ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ। ਪੰਜਾਬ ਸਰਕਾਰ ਨੂੰ ਇਸ ਨੂੰ ਲਹਿਰਾ ਦੇ ਕਿਸੇ ਕਾਲਜ ਵਿੱਚ ਤਬਦੀਲ ਕਰਨ ਦੀ ਬਜਾਏ ਪਟਿਆਲਾ ਵਿੱਚ ਇਸ ਯੂਨੀਵਰਸਿਟੀ ਲਈ ਪੱਕਾ ਕੈਂਪਸ ਸਥਾਪਤ ਕਰਨ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਕਰਨਾ ਚਾਹੀਦਾ ਹੈ। ਇਸ ਯੂਨੀਵਰਸਿਟੀ ਨੂੰ ਕਿਸੇ ਹੋਰ ਜ਼ਿਲ੍ਹੇ ਵਿੱਚ ਤਬਦੀਲ ਕਰਕੇ ਪੰਜਾਬ ਸਰਕਾਰ ਸਾਡੇ ਪਟਿਆਲਾ ਜ਼ਿਲੇ ਦੇ ਲੋਕ ਕੋਲੋਂ ਇੱਕ ਉੱਘੇ ਸੰਸਥਾਨ ਦੇ ਨਾਲ-ਨਾਲ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਖੋਹ ਰਹੀ ਹੈ।

ਉਨ੍ਹਾਂ ਨੇ ਅੱਗੇ ਦੱਸਿਆ, “ਇਸ ਯੂਨੀਵਰਸਿਟੀ ਦੀ ਸਥਾਪਨਾ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਕੀਤੀ ਗਈ ਸੀ ਅਤੇ ਅਕਾਦਮਿਕ ਸੈਸ਼ਨ 2021 ਤੋਂ ਸ਼ੁਰੂ ਹੋਇਆ ਸੀ।”

ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਸਿਰਫ਼ ਇਸ ਲਈ ਦੁਖੀ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਕਿਉਂਕਿ ਮੌਜੂਦਾ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ।



Scroll to Top