Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:13 am

+91 90915 01313 , +91 90916 01313

punjabbanni@gmail.com
punjabbani@yahoo.com

ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ
– ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ
ਯਮੁਨਾਨਗਰ, 9 Nov. ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮੰਡੇਬਰੀ ਪਿੰਡ ਦਾ ਹੈ। ਪਿੰਡ ਮੰਡੇਬਰੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਤੋਂ ਬਾਅਦ ਇਕ 4 ਲੋਕਾਂ ਦੀ ਮੌਤ ਹੋ ਗਈ। ਨਾਲ ਲੱਗਦੇ ਪਿੰਡ ਪੰਜੇਟੋ ਕੀ ਮਾਜਰੀ ਵਿੱਚ ਵੀ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਡਾਕਟਰਾਂ ਨੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਦੱਸਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਪੁਲਿਸ ਸੁਪਰਡੈਂਟ ਗੰਗਾਰਾਮ ਪੂਨੀਆ ਖੁਦ ਗਰਾਊਂਡ ਜ਼ੀਰੋ ਉਤੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਕੁਝ ਲੋਕਾਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ ਪਰ ਪੁਲਿਸ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ।ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕਈਆਂ ਨੇ ਤਾਂ ਖੂਨ ਦੀਆਂ ਉਲਟੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਦੇ ਚਾਰ ਹੋਰ ਵਿਅਕਤੀਆਂ ਦੀ ਵੀ ਇਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰ ਕੁਮਾਰ, ਵਿਸ਼ਾਲ ਸਰਵਨ ਅਤੇ ਮੇਹਰ ਚੰਦ ਵਜੋਂ ਹੋਈ ਹੈ।ਐਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਦੁਪਹਿਰ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਟੀਮਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਐੱਸਪੀ ਯਮੁਨਾਨਗਰ ਨੇ ਦੱਸਿਆ ਕਿ ਇਸ ਕੇਸ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰਾ ਮਾਮਲਾ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top