ਸਰਦੀਆਂ ਕਾਰਨ 1 ਨਵੰਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ
ਦੁਆਰਾ: Punjab Bani ਪ੍ਰਕਾਸ਼ਿਤ :Monday, 30 October, 2023, 05:17 PM
ਸਰਦੀਆਂ ਕਾਰਨ 1 ਨਵੰਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ
ਚੰਡੀਗੜ੍ਹ, 30 ਅਕਤੂਬਰ 2023 : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।