Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ
ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ

ਐਸਏਐਸ ਨਗਰ, 28 Oct ; ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

Advertisement
Advertisement
Advertisement
Advertisement
Scroll to Top