Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 October, 2023, 06:08 PM

CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਹਨ, ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਵਿਖੇ ‘ਆਪ’ ਪੰਜਾਬ ਦੇ ਨਵੇਂ ਨਿਯੁਕਤ ਅਹੁਦੇਦਾਰ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਬੇਬੁਨਿਆਦ ਸਫਲਤਾ ਦੀਆਂ ਕਹਾਣੀਆਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ ਹੈ। ਪਰ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ‘ਆਪ’ ਦੇ 19 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਗੱਲ ਬਣ ਗਈਆਂ ਹਨ। ਪਿਛਲੇ 10 ਮਹੀਨਿਆਂ ਵਿੱਚ ਪੰਜਾਬ ਵਿੱਚ ਦੋ ਨਸ਼ਾ ਵਿਰੋਧੀ ਕਾਰਕੁਨਾਂ ਦਾ ਕਤਲ ਹੋ ਚੁੱਕਾ ਹੈ, ‘ਆਪ’ ਸਰਕਾਰ ਨੇ ਅਜੇ ਤੱਕ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਹੈ। ਇਸ ਦੀ ਬਜਾਏ ਪੰਜਾਬ ਪੁਲਿਸ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਤੰਗ ਕਰ ਰਹੀ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਇੱਕ ਹੋਰ ਮਨਘੜਤ ਬਿਆਨ ਵੱਲ ਇਸ਼ਾਰਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਿੱਚ ਅਸਫਲ ਰਹੀ ਹੈ, ਜੋ ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਕੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਿਨ੍ਹਾਂ ਦਾ ਨਾਮ ਪਠਾਨਕੋਟ ਪੰਚਾਇਤ ਜ਼ਮੀਨ ਘੁਟਾਲੇ ਵਿੱਚ ਆਇਆ ਸੀ, ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ? ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਖ਼ੁਦ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵਿਰੁੱਧ ਕੁਝ ਵੀਡੀਓ ਸਬੂਤ ਹਨ, ਪਰ ਉਨ੍ਹਾਂ ਵਿਰੁੱਧ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਬਾਜਵਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਇੱਥੇ ਜ਼ਿਕਰ ਕਰਨ ਲਈ ਬਹੁਤ ਲੰਬੀ ਹੈ।



Scroll to Top