Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ’ਚ ਫੁੱਲਾਂ ਨਾਲ ਕੀਤੀ ਸਜਾਵਟ ਰਹੀਂ ਖਿੱਚ ਦਾ ਕੇਂਦਰ
ਪਟਿਆਲਾ 30 ਅਕਤੂਬਰ ()
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਈਆਂ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਗੁਰੂ ਦਰਬਾਰ ’ਚ ਵੱਖ ਵੱਖ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਵੀ ਬਣੀ ਰਹੀ।
ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਦੀਵਾਨ ਹਾਲ ਵਿਖੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਬਾਣੀ ਦਾ ਫਲਸਫਾ ਮਨੁੱਖ ਨੂੰ ਸੁਚਿਆਰ ਬਣਾਉਂਦਾ ਹੈ ਇਸ ਕਰਕੇ ਮਨੁੱਖ ਨੂੰ ਧਰਮ ਦੀ ਕਿਰਤ ਨੂੰ ਪਹਿਲ ਦੇਣੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਬਾਣੀ ਜਿਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਜਾਤ, ਧਰਮ ਅਤੇ ਨਸਲ ਤੋਂ ਉਪਰ ਉਠਕੇ ਕਲਿਆਣਮਈ ਕਾਰਜਾਂ ਵੱਲ ਪ੍ਰੇਰਿਤ ਕਰਦੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਗੁਰੂ ’ਤੇ ਹੋ ਰਹੇ ਹਮਲਿਆਂ ਪ੍ਰਤੀ ਵੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਧਾਰਮਕ ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰੇਰਿਆ ਕਿ ਗੁਰਬਾਣੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੀ ਇਸ ਕਰਕੇ ਮਨੁੱਖ ਕੇਵਲ ਆਪਣਾ ਆਪ ਪਰਮਾਤਮਾ ਨੂੰ ਸਮਰਪਿਤ ਕਰੇ ਕਿਉਂਕਿ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਬਾਣੀ ਰਾਹੀਂ ਸਾਰਿਆਂ ਨੂੰ ਪ੍ਰਭੂ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਸਮਝਾਈ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸ਼ਬਦ ਗੁਰ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਭਾਈ ਗੁਲਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top