Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 31 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।

ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ।

ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top