ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਗਟ ਕੀਤੀ ਚਿੰਤਾ
ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਗਟ ਕੀਤੀ ਚਿੰਤਾ
– ਦਿੱਲੀ ਦੀ ਹਾਲਤ ‘ਤੇ ਸੁਪਰੀਮ ਕੋਰਟ ਸਖ਼ਤ
ਦਿੱਲੀ, 31 Oct : ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ-ਯੂਪੀ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ AQI ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਗੱਲਾਂ ਸਿਰਫ਼ ਕਾਗਜ਼ਾਂ ‘ਤੇ ਹੀ ਹੋ ਰਹੀਆਂ ਹਨ, ਜਦਕਿ ਅਸਲੀਅਤ ਕੁਝ ਹੋਰ ਹੈ। ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਅਤੇ ਇਸ ਦੇ ਨੇੜੇ ਇਲਾਕਿਆਂ ‘ਚ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦੂਸ਼ਣ ਦੇ ਬਾਵਜੂਦ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਅਦਾਲਤ ਨੇ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ। ਏਅਰ ਕੁਆਲਿਟੀ ਮੈਨੇਜਮੈਂਟ ਅਥਾਰਟੀ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ, ਪਰ ਅਦਾਲਤ ਅਥਾਰਟੀ ਦੀ ਰਿਪੋਰਟ ਤੋਂ ਸੰਤੁਸ਼ਟ ਨਹੀਂ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਹਰ ਸਾਲ ਸਾਡੇ ਸਾਹਮਣੇ ਆਉਂਦੀ ਹੈ, ਪਰ ਏਅਰ ਕੁਆਲਿਟੀ ਇੰਡੈਕਸ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਜਾਂਦਾ ਹੈ। ਅਦਾਲਤ ਵਿੱਚ ਐਮੀਕਸ ਕਿਊਰੀ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਕਦਮ ਚੁੱਕੇ ਹਨ ਪਰ ਅੱਜ ਪ੍ਰਦੂਸ਼ਣ ਦਾ ਬੁਰਾ ਹਾਲ ਹੈ। ਕੇਂਦਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਇੱਕ ਰਿਪੋਰਟ ਦਾਇਰ ਕੀਤੀ ਗਈ ਹੈ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਅਤੇ ਅੱਜ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ ਗਿਆ ਹੈ। ਪ੍ਰਦੂਸ਼ਣ ਦੇ ਕਾਰਕ ਵੀ ਦੱਸੇ ਗਏ ਹਨ। ਕੇਂਦਰ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਪਰ ਇਹ ਪਿਛਲੇ ਸਾਲ ਨਾਲੋਂ 40 ਫੀਸਦੀ ਘੱਟ ਹੈ।