Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:25 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 01 November, 2023, 07:49 PM

ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ
-ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ ‘ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ
-ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ
ਸਮਾਣਾ, 1 ਨਵੰਬਰ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਸਬਸਿਡੀ ਉਪਰ ਮਿਲਦੀਆਂ ਮਸ਼ੀਨਾਂ ਦੀ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਪੜਤਾਲ ਕਰਨ ਲਈ ਸਮਾਣਾ ਤੇ ਪਾਤੜਾਂ ਇਲਾਕੇ ਦੇ ਕਿਸਾਨਾਂ ਲਈ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ।
ਸ. ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਅਨੇਕਾਂ ਸੰਦ ਉਪਲਬੱਧ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਉਪਰ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ, ਇਸ ਲਈ ਕਿਸਾਨ ਪਰਾਲੀ ਸਾੜਨ ਦੀ ਥਾਂ, ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਸੁਪਰ ਸੀਡਰ, ਹੈਪੀ ਸੀਡਰ ਤੇ ਨਵੀਂ ਤਕਨੀਕ ਦੀ ਮਸ਼ੀਨ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਬਸਿਡੀ ਦੇ ਘੇਰੇ ਵਿੱਚ ਆਉਂਦੀਆਂ ਫ਼ਸਲਾਂ ਦੀ ਰਹਿੰਦ-ਖ਼ੂੰਹਦ ਪ੍ਰਬੰਧਨ ਦੀਆਂ ਮਸ਼ੀਨਾਂ, ਬੇਲਰ, ਰੇਕਰ, ਸੁਪਰ ਸੀਡਰ ਤੇ ਜੀਰੋ ਡ੍ਰਿਲ ਆਦਿ ਦੀ ਖਰੀਦ ਕਰਕੇ ਇਨ੍ਹਾਂ ਉਪਰ ਸਬਸਿਡੀ ਲੈਣ ਲਈ ਫਾਰਮ ਭਰਕੇ ਖੇਤੀਬਾੜੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਮਸ਼ੀਨਾਂ ਦੀ ਪੜਤਾਲ ਲਾਜਮੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਬਸਿਡੀ ਮਿਲ ਸਕੇ।
ਐਸ.ਡੀ.ਐਮਜ ਸਮਾਣਾ ਤੇ ਪਾਤੜਾਂ ਚਰਨਜੀਤ ਸਿੰਘ ਤੇ ਨਵਦੀਪ ਕੁਮਾਰ ਅਤੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਕਰੀਬ 200 ਮਸ਼ੀਨਾਂ ਦੀ ਪੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਏ.ਡੀ.ਓਜ ਜੁਪਿੰਦਰ ਸਿੰਘ, ਅਮਨ ਤੇ ਗੁਰਮੇਲ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਕਕਰਾਲਾ, ਗੁਰਵਿੰਦਰ ਸਿੰਘ ਘੱਗਾ, ਓਮ ਪ੍ਰਕਾਸ਼, ਸ਼ਰਨਦੀਪ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।
****



Scroll to Top