Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 November, 2023, 05:39 PM

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
– ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ
ਚੰਡੀਗੜ੍ਹ, 11 ਨਵੰਬਰ:
ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।
ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ।
ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।



Scroll to Top