Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:44 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ

ਦੁਆਰਾ: Punjab Bani ਪ੍ਰਕਾਸ਼ਿਤ :Friday, 10 November, 2023, 09:01 PM

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ
ਅੰਮ੍ਰਿਤਸਰ:- 10 ਨਵੰਬਰ ( ) ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਨਿਹੰਗ ਸਿੰਘ ਦਲ ਪੰਥਾਂ ਦੀ ਪੂਰਨ ਪੁਰਾਤਨ ਮਰਯਾਦਾ ਅਨੁਸਾਰ ਅਰੰਭ ਹੋ ਗਏ ਹਨ ਜਿਸ ਦਾ ਭੋਗ 12 ਨਵੰਬਰ ਨੂੰ ਦਿਵਾਲੀ ਵਾਲੇ ਦਿਨ ਪਵੇਗਾ, ਉਪਰੰਤ 11 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਅਰੰਭ ਹੋ ਕੇ 13 ਨੂੰ ਭੋਗ ਪਏਗਾ। ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਦਲਾਂ ਵੱਲੋਂ ਆਪੋ ਆਪਣੀਆਂ ਛਾਉਣੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਉਤਾਰੇ ਕੀਤੇ ਹੋਏ ਅਤੇ ਅੱਜ ਪੰਥਕ ਰਵਾਇਤਾਂ ਮੁਤਾਬਕ ਸ੍ਰੀ ਅਖੰਡ ਪਾਠ ਅਰੰਭ ਹੋ ਗਏ ਹਨ। ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਵੱਲੋਂ ਛਾਉਣੀ ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਸ਼ਹੀਦ ਚੱਬਾ ਵਿਖੇ ਅਤੇ ਤਰਨਾ ਦਲ ਬਾਬਾ ਬਿੰਧੀਚੰਦ ਸਾਹਿਬ ਸੁਰ ਸਿੰਘ ਵਾਲਿਆਂ ਵੱਲੋਂ ਛਾਉਣੀ ਗੁਰਦੁਆਰਾ ਛਬੀਲ ਬਾਬਾ ਸਵਾਇਆ ਸਿੰਘ ਜੀ ਚਾਟੀਵਿੰਡ ਗੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ ਦਿਵਾਲੀ ਵਾਲੇ ਦਿਨ ਸਾਰੀਆਂ ਛਾਉਣੀਆਂ ਵਿੱਚ ਦਲ ਪੰਥ ਪਾਉਣਗੇ। 13 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਜੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸਾਰੇ ਦਲ ਪੰਥ ਤੇ ਹੋਰ ਨਿਹੰਗ ਸਿੰਘ ਸਾਰੀਆਂ ਜਥੇਬੰਦੀਆਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਣ ਪੁਜਣਗੇ ਉਪਰੰਤ ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਦੁਪਹਿਰ 12 ਵਜੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ। ਇਹ ਨਿਹੰਗ ਸਿੰਘਾਂ ਦਾ ਮਹੱਲਾ ਘਿਊ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਦੇ ਗਰਾਉਂਡ ਵਿੱਚ ਪੁਜੇਗਾ। ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੋਹਰ ਦਿਖਾਉਣਗੇ।



Scroll to Top