Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Friday, 10 November, 2023, 08:41 PM

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

ਚੰਡੀਗੜ੍ਹ, 10 ਨਵੰਬਰ –

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ 15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।



Scroll to Top