Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦ ਸਬਸਿਡੀ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

• ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ

• ਚਾਹਵਾਨ ਕਿਸਾਨ ਬੀਜ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਰਾਹੀਂ ਦੇ ਸਕਦੇ ਹਨ ਅਰਜ਼ੀਆਂ

• ਸਬਸਿਡੀ ਵਾਲੇ ਬੀਜਾਂ ਦੀ ਵੰਡ ਦੌਰਾਨ ਅਨੁਸੂਚਿਤ ਜਾਤੀ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਰਜੀਹ

ਚੰਡੀਗੜ੍ਹ, 30 ਸਤੰਬਰ:

ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ‘ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ।

ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸ੍ਰੀ ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ ‘ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ ‘ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।

ਡੱਬੀ
ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ
ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ 550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 766, ਡੀ.ਬੀ.ਡਬਲਿਊ 303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 824, ਪੀ.ਬੀ.ਡਬਲਿਊ 826, ਪੀ.ਬੀ.ਡਬਲਿਊ 869 ਅਤੇ ਪੀ.ਬੀ.ਡਬਲਿਊ 752 ਸ਼ਾਮਲ ਹਨ।

Advertisement
Advertisement
Advertisement
Advertisement
Scroll to Top