Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਵਿਸ਼ਵ ਦਿਲ ਦਿਵਸ 2023 ਥੀਮ: ’ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ’

ਦੁਆਰਾ: Punjab Bani ਪ੍ਰਕਾਸ਼ਿਤ :Saturday, 30 September, 2023, 03:20 PM

ਵਿਸ਼ਵ ਦਿਲ ਦਿਵਸ 2023 ਥੀਮ: ’ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ’
ਬਦਲਦੇ ਰਹਿਣ-ਸਹਿਣ ਕਾਰਨ ਦਿਲ ਦੇ ਪ੍ਰਤੀ ਸੁਚੇਤ ਹੋਣਾ ਬੇਹੱਦ ਜਰੂਰੀ: ਡਾ ਹਰਿੰਦਰ ਸਿੰਘ ਬੇਦੀ
ਵਿਹਲੜ ਜੀਵਨਸ਼ੈਲੀ ਨੇ ਵਧਾਈ ਦਿਲ ਦੇ ਮਰੀਜ਼ਾਂ ਦੀ ਗਿਣਤੀ : ਡਾ ਹਰਿੰਦਰ ਸਿੰਘ ਬੇਦੀ

ਪਟਿਆਲਾ, 30 ਸਤੰਬਰ ( )- ਬਦਲਦੇ ਰਹਿਣ-ਸਹਿਣ ਕਾਰਨ ਦਿਲ ਦੇ ਪ੍ਰਤੀ ਸੁਚੇਤ ਹੋਣਾ ਬੇਹੱਦ ਜਰੂਰੀ ਹੈ। ਸੁਸਤ ਜੀਵਨ ਸੈਲੀ ਕਾਰਨ ਭਾਰਤ ਵਿੱਚ ਦਿਲ ਦੀਆਂ ਬਿਮਾਰੀਆਂ ਤੇਜੀ ਨਾਲ ਵੱਧ ਰਹੀਆਂ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹਨ। ਕਿਉਂਕਿ ਨੌਜਵਾਨ ਆਬਾਦੀ ਵਿੱਚ ਦਿਲ ਦੀਆਂ ਬਿਮਾਰੀਆਂ ਹੁਣ ਆਮ ਹੁੰਦੀਆਂ ਜਾ ਰਹੀਆਂ ਹਨ, ਭਾਰਤ ਜਲਦੀ ਹੀ ਕੋਰੋਨਰੀ ਆਰਟਰੀ ਬਿਮਾਰੀਆਂ ਦੀ ਵਿਸ਼ਵ ਰਾਜਧਾਨੀ ਬਣ ਸਕਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਪਾਰਕ ਹਸਪਤਾਲ ਵਿਖੇ ਵਿਸ਼ਵ ਹਾਰਟ ਦਿਵਸ ਦੇ ਮੌਕੇ ਆਯੋਜਿਤ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਡਾ ਹਰਿੰਦਰ ਸਿੰਘ ਬੇਦੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਸਿਮਰਨਜੀਤ ਸਿੰਘ ਅਤੇ ਡਾ: ਸ਼ਰੂਤੀ ਦੁਬੇ ਵੀ ਮੌਜੂਦ ਸਨ।
ਪਾਰਕ ਹਸਪਤਾਲ ਦੇ ਕਾਰਡੀਓ ਵੈਸਕੁਲਰ ਐਂਡੋਵੈਸਕੁਲਰ ਅਤੇ ਥੌਰੇਸਿਕ ਸਾਇੰਸਜ਼ ਦੇ ਡਾਇਰੈਕਟਰ ਡਾ ਹਰਿੰਦਰ ਸਿੰਘ ਬੇਦੀ ਨੇ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਬਾਰੇ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ ਅਤੇ ਟਰਾਂਸ ਫੈਟ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨਾਂ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਸਭ ਨੂੰ ਫੋਨ ਦੀ ਘੱਟ ਵਰਤੋਂ, ਸਿਹਤਮੰਦ ਖੁਰਾਕ, ਕੰਮ ਦੌਰਾਨ ਛੋਟੀ-ਛੋਟੀ ਬੇ੍ਰਕ, ਸਵੇਰੇ-ਸ਼ਾਮ 30 ਮਿੰਟ ਦੀ ਕਸਰਤ ਬਾਰੇ ਦੱਸਿਆ ਅਤੇ ਸਭ ਤੋਂ ਅਹਿਮ ਗੱਲ ਇਹ ਹੈ ਕਿ ਆਪਣੇ ਆਲੇ-ਦੁਆਲੇ ਦੇ ਮਾਹੌਲ ਅਤੇ ਖਾਸਤੌਰ ’ਤੇ ਦੋਸਤਾਂ ਨਾਲ ਆਪਣੇ ਸੁਖ-ਦੁੱਖ ਦੀ ਗੱਲਾਂ ਨੂੰ ਸਾਂਝਾ ਕਰਨ ਦਾ ਸੁਝਾਅ ਦਿੱਤਾ। ਉਨਾਂ ਕਿਹਾ ਕਿ ਪੰਜਾਬੀਆਂ ਦੇ ਦਿਲਾਂ ਨੂੰ ਸਿਰਫ਼ ਟਿੱਕਣਾ ਹੀ ਨਹੀਂ ਚਾਹੀਦਾ, ਜ਼ੋਰਦਾਰ ਧੜਕਣਾ ਚਾਹੀਦਾ ਹੈ। ਇਸ ਸਾਲ, ਵਿਸ਼ਵ ਦਿਲ ਦਿਵਸ ਦਾ ਥੀਮ “ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ,” ਸੀਵੀਡੀ ਨੂੰ ਰੋਕਣ ਅਤੇ ਸਮੁੱਚੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਵਿਅਕਤੀਆਂ ਦੀ ਭੂਮਿਕਾ ’ਤੇ ਜ਼ੋਰ ਦਿੰਦਾ ਹੈ।
20 ਹਜ਼ਾਰ ਤੋਂ ਵੱਧ ਦਿਲ ਦੀਆਂ ਸਰਜਰੀ ਕਰਨ ਦਾ ਤਜ਼ੁਰਬਾਂ ਰੱਖਦੇ ਡਾ. ਹਰਿੰਦਰ ਸਿੰਘ ਬੇਦੀ ਨੇ ਕਿਹਾ ਕਿ ਅਚਾਨਕ ਛਾਤੀ ਵਿੱਚ ਦਰਦ ਜਾਂ ਜਕੜਣ ਮਹਿਸੂਸ ਹੋਣ ਨੂੰ ਆਮ ਤੌਰ ਤੇ ਗੈਸ ਜਾਂ ਐਸਡਿਟੀ ਦਾ ਕਾਰਨ ਮੰਨ ਲਿਆ ਜਾਂਦਾ ਹੈ ਪਰ ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਵੱਲ ਇਸ਼ਾਰਾ ਹੁੁੰਦਾ ਹੈ। ਇਸ ਲਈ ਇਸ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਸਰਤ ਆਦਿ ਕਰਦੇ ਸਮੇਂ ਜੇਕਰ ਸਾਂਹ ਫੁੱਲਣ ਲੱਗਦਾ ਹੈ ਤਾਂ ਉਸ ਨੂੰ ਵੀ ਅਣਦੇਖਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸੌਣ ਦੌਰਾਨ ਸਾਹ ਨਾ ਆਉਣ ਕਾਰਨ ਨੀਂਦ ਦਾ ਖੁੱਲਣਾ ਵੀ ਘਾਤਕ ਹੈ।
ਡਾਕਟਰ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਦਿਲ ਇਨਸਾਨੀ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜਿਸ ਨੂੰ ਸਾਡੇ ਖਾਣ-ਪੀਣ ਦੀਆਂ ਆਦਤਾਂ ਨੇ ਖਤਰੇ ਵਿੱਚ ਪਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿਲ ਦੇ ਰੋਗ ਬੁਢਾਪੇ ਵਿੱਚ ਹੁੰਦੇ ਸਨ ਪਰ ਹੁਣ ਇਹ ਸਮੱਸਿਆ ਜਵਾਨੀ ਦੌਰਾਨ ਵੀ ਆਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਖੁਰਾਕ ਦੀ ਆਦਤ ਪਾ ਕੇ ਹੀ ਦਿਲ ਦੇ ਰੋਗਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਇਸ ਮੌਕੇ ਬੋਲਦਿਆਂ ਡਾ: ਸ਼ਰੂਤੀ ਦੁਬੇ ਨੇ ਕਿਹਾ ਕਿ ਜ਼ਿਆਦਾ ਪਸੀਨਾ ਆਉਣਾ ਵੀ ਦਿਲ ਦੀ ਸਮੱਸਿਆ ਵੱਲ ਇਸ਼ਾਰਾ ਹੈ। ਇਸ ਤੋਂ ਇਲਾਵਾ ਅਚਾਨਕ ਭਾਰ ਵਧਣਾ ਵੀ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਰੀਰ ਦੇ ਉਪਰਲੇ ਭਾਗ ਬਾਹਾਂ, ਮੋਢੇ, ਗਰਦਨ ਜਾਂ ਜੁਬਾੜੇ ਦੀ ਪਰੇਸ਼ਾਨੀ ਵੀ ਦਿਲ ਦੀਆਂ ਸਮੱਸਿਆਵਾਂ ਵੱਲ ਇਸ਼ਾਰਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੰਕੜੇ ਦੱਸਦੇ ਹਨ ਕਿ ਵਿਸ਼ਵ ਭਰ ਵਿੱਚ 31 ਫੀਸਦੀ ਮੌਤਾਂ ਹਾਰਟ ਅਟੈਕ, ਸਟਰੌਕ ਅਤੇ ਦਿਲ ਦੇ ਹੋਰ ਰੋਗਾਂ ਕਾਰਨ ਹੁੁੰਦੀਆਂ ਹਨ। ਉਨ੍ਹਾਂ ਕਿਹਾ ਕਿ ਰੋਜਾਨਾ ਕਸਰਤ ਦੀ ਆਦਤ ਅਤੇ ਖਾਣਪੀਣ ਦੀਆਂ ਆਦਤਾਂ ਸੁਧਾਰ ਕੇ ਹੀ ਦਿਲ ਦੇ ਰੋਗਾਂ ਤੋਂ ਬਚਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਹੋਦ ਤੇ ਤੁਰੰਤ ਡਾਕਟਰੀ ਸਲਾਹ ਜਰੂਰ ਲੈਣੀ ਚਾਹੀਦੀ ਹੈ।



Scroll to Top