Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:24 pm

+91 90915 01313 , +91 90916 01313

punjabbanni@gmail.com
punjabbani@yahoo.com

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
– ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ
– ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ
– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ:

ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top