Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:20 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ
ਪਟਿਆਲਾ, 29 ਸਤੰਬਰ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ।
ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ।

ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।

Advertisement
Advertisement
Advertisement
Advertisement
Scroll to Top