ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ
50 ਫੀਸਦੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ
ਮੁਹਾਲੀ, 24 Sep : ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ , ਜਿੱਥੇ ਆਉਣ ਵਾਲੇ ਦਿਨਾਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਪਟਿਆਲਾ, ਮੁਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ ‘ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇੱਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਝਾਰਖੰਡ, ਉੜੀਸਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਗੁਜਰਾਤ ਖੇਤਰ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਵੱਖ-ਵੱਖ ਥਾਵਾਂ ‘ਤੇ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।