Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:49 am

+91 90915 01313 , +91 90916 01313

punjabbanni@gmail.com
punjabbani@yahoo.com

ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ  ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ

ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ

ਆਖਿਰ ਸਿਹਤ ਮੰਤਰੀ ਪੁੱਜੇ ਧਰਨੇ ‘ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ

– ਪ੍ਰਸ਼ਾਸ਼ਨ ਨੇ ਮੰਨੀਆਂ ਸਾਰੀਆਂ ਮੰਗਾਂ ਸਿਹਤ ਮੰਤਰੀ ਨੇ ਮੋਰਚੇ ਵਿਚ ਆਪ ਆਕੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ

ਪਟਿਆਲਾ, 24 ਸਤੰਬਰ : ਪਿੰਡ ਮੰਡੋੜ ਦੀ ਪੰਚਾਇਤੀ ਜਮੀਨ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ 20 ਦਿਨਾਂ ਤੋਂ ਸਿਹਤ ਮੰਤਰੀ ਦੇ ਖਿਲਾਫ ਸ਼ੁਰੂ ਕੀਤਾ ਗਿਆ ਸੰਘਰਸ਼ ਨੂੰ ਆਖਿਰ ਅੱਜ ਬੂਰ ਪੈ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਡਵੀਜਨਲ ਡਿਪਟੀ ਡਾਇਰੈਕਟਰ ਤੇ ਸੀਨੀਅਰ ਅਧਿਕਾਰੀ ਵਿਨੋਦ ਕੁਮਾਰ ਗਾਗਟ ਨੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨਾਲ ਮੀਟਿੰਗਾਂ ਕਰਕੇ ਇਸ ਮਾਮਲੇ ਨੂੰ ਹਲ ਕਰਵਾ ਿਦੱਤਾ ਹੈ, ਜਿਸਦੇ ਚਲਦਿਆਂ ਸਿਹਤ ਮੰਤਰੀ ਨੇ ਅੱਜ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗੀਆਂ ਮੰਗਾਂ ਨੂੰ ਮੰਨਣ ਦਾ ਐਲਾਨ ਕਰਦਿਆਂ ਧਰਨੇ ਨੂੰ ਚੁਕਵਾ ਦਿੱਤਾ ਹੈ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ,ਧਰਮਪਾਲ ਅਤੇ ਧਰਮਵੀਰ ਨੇ ਕਿਹਾ ਕਿ ਪਿੰਡ ਮੰਡੋੜ ਵਿਚ ਪੰਚਾਇਤੀ ਜ਼ਮੀਨ ਦੀ ਕੀਤੀ ਡੰਮੀ ਬੋਲੀ ਰੱਦ ਕਰਾਉਣ ਅਤੇ ਜੇਲੀਂ ਡੱਕੇ ਸਾਥੀਆਂ ਦੀ ਰਿਹਾਈ ਲਈ ਵਿਧਾਨ ਸਭਾ ਦੀ ਸਬ-ਕਮੇਟੀ ਦੁਆਰਾ ਡਿਵੀਜ਼ਨਲ ਡਿਪਟੀ ਡਾਇਰੈਕਟਰ ਦੀ ਅਗਵਾਈ ਵਿਚ ਇਸ ਮਸਲੇ ਜਾਂਚ ਦੀ ਜਿੰਮੇਵਾਰੀ ਦਿੱਤੀ। ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਦੁਆਰਾ ਇਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਈ ਦਿਨਾਂ ਦੀ ਪ੍ਰਕਿਰਿਆ ਤੋਂ ਬਾਅਦ ਇਸ ਮਸਲੇ ਨੂੰ ਸਿਰੇ ਚਾੜ੍ਹਿਆ। ਇਸ ਸਮਝੌਤੇ ਵਿਚ ਡੀ ਐਸ ਪੀ ਟਿਵਾਣਾ ਵੀ ਹਾਜ਼ਰ ਰਹੇ। ਇਸ ਸਮਝੌਤੇ ਵਿਚ ਇਹਨਾਂ ਮੰਗਾਂ ਤੇ ਸਹਮਤੀ ਬਣੀ ਕਿ ਝੋਨਾ ਵੱਢਣ ਤੋਂ ਬਾਅਦ ਕਣਕ ਲਾਉਣ ਲਈ ਦਲਿਤਾਂ ਨੂੰ 14 ਏਕੜ ਜ਼ਮੀਨ ਅਤੇ ਅਗਲੇ ਸਾਲ ਇਸ ਜ਼ਮੀਨ ਦੀ ਪਲਾਟਬੰਦੀ ਕਰਕੇ ਸਾਰੇ ਪਰਿਵਾਰਾਂ ਨੂੰ ਜ਼ਮੀਨ ਦਿੱਤੀ ਜਾਵੇਗੀ।ਇਸ ਘੋਲ ਦੌਰਾਨ ਜੇਲ ਭੇਜੇ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇਗੀ ਅਤੇ ਮੰਡੋੜ ਦੇ 250 ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਸਨਅਤ ਪੱਤਰ ਜਾਰੀ ਕਰਕੇ ਮਾਲਕੀ ਹੱਕ ਦਿੱਤੇ ਜਾਣਗੇ। ਸਿਹਤ ਮੰਤਰੀ ਡਾਕਟਰ ਬਲਬੀਰ ਦੁਆਰਾ ਧਰਨੇ ਵਿੱਚ ਆਕੇ ਆਪ ਉਪਰੋਕਤ ਮੰਗਾਂ ਨੂੰ ਲਾਗੂ ਕਰਾਉਣ ਦਾ ਭਰੋਸਾ ਦਿੱਤਾ ਅਤੇ ਧਰਨਾਕਾਰੀਆਂ ਦਾ ਮੂੰਹ ਮਿੱਠਾ ਕਰਵਾਕੇ ਧਰਨਾ ਖਤਮ ਕਰਵਾਇਆ।

Advertisement
Advertisement
Advertisement
Advertisement
Scroll to Top