Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ
ਪੰਜਾਬ 24 Sep–ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ, ਜੋ ਇਸ ਸਮੇਂ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿੱਚ ਲੁਕੇ ਹੋਏ ਹਨ। NIA ਨੇ ਪੁਲਿਸ ਤੋਂ ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਕੈਨੇਡਾ ‘ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਕਾਰਨ NIA ਵੀ ਹਰਕਤ ‘ਚ ਨਜ਼ਰ ਆ ਰਹੀ ਹੈ।
ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ NIA ਨੇ ਪਿਛਲੇ ਕਈ ਸਾਲਾਂ ਦੌਰਾਨ ਫਰਜ਼ੀ ਪਾਸਪੋਰਟਾਂ ‘ਤੇ ਵਿਦੇਸ਼ ਭੱਜਣ ਵਾਲੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਇਸ ਦੇ ਨਾਲ ਹੀ ਐਨਆਈਏ ਗੈਂਗਸਟਰਾਂ ਦੇ ਉਨ੍ਹਾਂ ਸਾਥੀਆਂ ਦੀ ਸੂਚੀ ਵੀ ਤਿਆਰ ਕਰ ਰਹੀ ਹੈ ਜੋ ਵਿਦੇਸ਼ ਭੱਜ ਗਏ ਹਨ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਸਾਰਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜਣ ‘ਚ ਮਦਦ ਕੀਤੀ ਹੈ।ਚਾਹੇ ਉਹ ਲੋਕ ਇਮੀਗ੍ਰੇਸ਼ਨ ਜਾਂ ਕਿਸੇ ਹੋਰ ਵਿਭਾਗ ਨਾਲ ਸਬੰਧਤ ਹਨ, ਉਨ੍ਹਾਂ ਸਾਰਿਆਂ ਨੂੰ ਦਬੋਚਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਐਨਆਈਏ ਵੱਲੋਂ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ।

Advertisement
Advertisement
Advertisement
Advertisement
Scroll to Top