Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ 'ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ 'ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ‘ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਤਰਨਤਾਰਨ, 25 ਸਤੰਬਰ 2023- ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਧਾਰੀ ਸਿੱਖ ਗੁਰਜਿੰਦਰ ਸਿੰਘ (45) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਜੋ ਸਾਰਾ ਦਿਨ ਗੁਰਬਾਣੀ ਪੜ੍ਹਨ ਅਤੇ ਖੇਤੀ ਦੇ ਧੰਦੇ ਵਿਚ ਵਿਅਸਤ ਰਹਿੰਦਾ ਸੀ। ਬੀਤੇ ਕੱਲ੍ਹ ਸ਼ਾਮ ਜਦੋਂ ਗੁਰਜਿੰਦਰ ਸਿੰਘ ਆਪਣੇ ਘਰੋਂ ਫਸਲ ਨੂੰ ਸਪਰੇਅ ਕਰਨ ਲਈ ਮੋਟਰਸਾਇਕਲ ਉੱਪਰ ਸਵਾਰ ਹੋ ਖੇਤਾਂ ਵੱਲ ਨਿਕਲਿਆ ਤਾਂ ਕਰੀਬ 8 ਵਜੇ ਟਿਊਬਵੈੱਲ ਵਾਲੇ ਕਮਰੇ ਨੇੜੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਗੁਰਜਿੰਦਰ ਸਿੰਘ ਅਣਵਿਆਹਿਆ ਸੀ ਅਤੇ ਉਸਦੇ ਦੋ ਵੱਡੇ ਭਰਾਵਾਂ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Advertisement
Advertisement
Advertisement
Advertisement
Scroll to Top